ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਜੀ ਦਾ ਕੋਰੋਨਾ ਵਾਇਰਸ ਕਾਰਨ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੇ ਅੱਜ ਸਵੇਰੇ 4 ਵਜੇ ਦੇ ਲਗਭਗ ਆਖਰੀ ਸਾਹ ਲਏ।
ਦੱਸਿਆ ਜਾ ਰਿਹਾ ਹੈ ਕਿ ਨਿਰਮਲ ਸਿੰਘ ਖਾਲਸਾ 8 ਮਹੀਨੇ ਪਹਿਲਾਂ ਇੰਗਲੈਂਡ ਤੋਂ ਵਾਪਸ ਪਰਤੇ ਸਨ ਤੇ 19 ਮਾਰਚ ਨੂੰ ਚੰਡੀਗੜ੍ਹ ਦੇ ਸੈਕਟਰ 27-A ‘ਚ ਕੀਰਤਨ ਵੀ ਕਰਕੇ ਆਏ ਸਨ।
ਕੁਝ ਦਿਨਾਂ ਤੋਂ ਉਨ੍ਹਾਂ ਦੀ ਹਾਲਤ ਕਾਫੀ ਖਰਾਬ ਦੱਸੀ ਜਾ ਰਹੀ ਸੀ ਜੁਖਾਮ ਦੇ ਨਾਲ -ਨਾਲ ਉਨ੍ਹਾਂ ਨੂੰ ਸਾਹ ਲੈਣ ਵਿਚ ਵੀ ਤਕਲੀਫ ਹੋ ਰਹੀ ਸੀ। ਛਾਤੀ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂਨੂੰ ਤੁਰੰਤ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ਜਿੱਥੇ ਉਨ੍ਹਾ ਦੀ ਜਾਂਚ ਤੋਂ ਬਾਅਦ ਕੋਰੋਨਾ ਰਿਪੋਰਟ ਪਾਜ਼ਿਟਿਵ ਪਾਈ ਗਈ।
ਭਾਈ ਨਿਰਮਲ ਸਿੰਘ ਦੀ ਰਿਹਾਇਸ਼ ਸੁਤਲਾਨਵਿੰਡ ਰੋਡ ਨਾਲ ਲੱਗਦੇ ਇਲਾਕਾ ਤੇਜ਼ ਨਗਰ ਨੂੰ ਸੀਲ ਕਰ ਕੇ ਉਨ੍ਹਾਂ ਦੇ ਪਰਿਵਾਰਕ ਮੈਬਰਾਂ ਸਣੇ 11 ਲੋਕਾਂ ਦੇ ਸੈਪਲ ਜਾਂਚ ਲਈ ਭੇਜ ਦਿੱਤੇ ਗਏ। ਹਾਲੇ ਇਹ ਸਾਫ ਨਹੀਂ ਹੋ ਸਕਿਆ ਹੈ ਕਿ ਉਨ੍ਹਾਂ ਨੂੰ ਕੋਰੋਨਾ ਦਾ ਸੰਕਰਮਣ ਕਿਸ ਤੋਂ ਹੋਇਆ।
SAD NEWS: Bhai Nirmal Singh Passes Away 😢
– Former ‘Hazoori Raagi’ at Sri Harmandir Sahib, Bhai Nirmal Singh ji Khalsa has passed away during the ambrosial moments of Amrit vela around 4:30 AM today.
Bhai Nirmal Singh had tested positive for coronavirus on Wednesday.
— KBS Sidhu, IAS, Spl. Chief Secretary, Punjab. (@kbssidhu1961) April 2, 2020