ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਾਂਤਾ ਕੁਮਾਰ ਦੀ ਪਤਨੀ ਸੰਤੋਸ਼ ਸ਼ੈਲਜਾ ਦਾ ਅੱਜ ਸਖਤ ਸੁਰੱਖਿਆ ਹੇਂਠ ਅੰਤਿਮ ਸਸਕਾਰ ਕਰ ਦਿੱਤਾ ਗਿਆ। ਸੰਤੋਸ਼ ਸ਼ੈਲਜਾ ਕੋਰੋਨਾ ਵਾਇਰਸ ਨਾਲ ਪੀੜਤ ਸਨ। ਜਿਸ ਕਾਰਨ ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਕੋਵਿਡ ਸੰਬੰਧੀ ਸਾਰੀਆਂ ਸਾਵਧਾਨੀਆਂ ਦਾ ਧਿਆਨ ਰੱਖਿਆ ਗਿਆ। ਸੰਤੋਸ਼ ਦੀ ਚਿਤਾ ਨੂੰ ਮੁੱਖ ਅਗਨੀ ਉਨ੍ਹਾਂ ਦੇ ਪੁੱਤਰ ਵਿਕਰਮ ਨੇ ਦਿੱਤੀ।
ਇਸ ਦੌਰਾਨ ਅੰਤਿਮ ਸਸਕਾਰ ਮੌਕੇ ਮੌਜੂਦ ਸਾਰੇ ਲੋਕਾਂ ਨੇ ਪ੍ਰੋਟੈਕਸ਼ਨ ਦੇ ਤੌਰ ਤੇ ਪੀਪੀਈ ਕਿੱਟਾਂ ਪਾਈਆਂ ਹੋਈਆਂ ਸਨ। 73 ਸਾਲ ਦੀ ਸੰਤੋਸ਼ ਸ਼ੈਲਜਾ ਕੋਰੋਨਾ ਵਾਇਰਸ ਨਾਲ ਪੀੜਤ ਸਨ ਅਤੇ ਉਨ੍ਹਾਂ ਦਾ ਇਲਾਜ ਟਾਂਡਾ ਮੈਡੀਕਲ ਕਾਲਜ ਵਿਚ ਚੱਲ ਰਿਹਾ ਸੀ। ਜਿੱਥੇ ਉਨ੍ਹਾਂ ਨੇ ਅੱਜ ਸਵੇਰੇ ਚਾਰ ਵਜੇ ਆਖ਼ਰੀ ਸਾਹ ਲਏ।
ਸਾਬਕਾ ਮੁੱਖ ਮੰਤਰੀ ਸ਼ਾਂਤਾ ਕੁਮਾਰ ਦੀ ਪਤਨੀ ਸੰਤੋਸ਼ ਸ਼ੈਲਜਾ ਦੇ ਦੇਹਾਂਤ ਤੋਂ ਬਾਅਦ ਪਾਲਮਪੁਰ ਵਿੱਚ ਸੋਗ ਦੀ ਲਹਿਰ ਛਾ ਗਈ ਹੈ। ਸਾਬਕਾ ਮੁੱਖ ਮੰਤਰੀ ਸ਼ਾਂਤਾ ਕੁਮਾਰ ਅਤੇ ਉਨ੍ਹਾਂ ਦੇ ਪਰਿਵਾਰ ਦੇ ਪੰਜ ਮੈਂਬਰ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਸਨ।