ਮੋਗਾ – ਮੋਗਾ ਦੇ ਵਿੱਚ ਪੈਂਦੇ ਹਲਕੇ ਨਿਹਾਲ ਸਿੰਘ ਵਾਲਾ ਤੋਂ ਸਾਬਕਾ ਵਿਧਾਇਕ ਮਾਸਟਰ ਅਜੀਤ ਸਿੰਘ ਸਾਂਤ ਇਸ ਫਾਨੀ ਦੁਨੀਆਂ ਨੂੰ ਛੱਡ ਕੇ ਚਲੇ ਗਏ ਹਨ। ਸ਼ਾਂਤ ਨੇ ਆਪਣਾ ਆਖਰੀ ਸਾਹ ਨਿਹਾਲ ਸਿੰਘ ਵਾਲਾ ਦੇ ਦੀਪ ਹਸਪਤਾਲ ‘ਚ ਲਿਆ। ਉਨ੍ਹਾਂ ਦੇ ਪੁੱਤਰ ਰਾਜੂ ਸਾਂਤ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸ਼ਾਂਤ ਦੀ ਛਾਤੀ ਵਿੱਚ ਸਵੇਰੇ 4 ਵਜੇ ਦਰਦ ਦੀ ਸ਼ਿਕਾਇਤ ਹੋਈ ਸੀ ਜਿਸ ਦੇ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਾ ਦਿੱਤਾ ਗਿਆ ਸੀ ਤੇ ਜਿੱਥੇ ਉਹਨਾਂ ਦਾ ਦਿਹਾਂਤ ਹੋ ਗਿਆ।
ਇੱਥੇ ਦੱਸ ਦਈਏ ਕਿ ਸਾਬਕਾ ਵਿਧਾਇਕ ਮਾਸਟਰ ਅਜੀਤ ਸਾਂਤ ਕੈਪਟਨ ਅਮਰਿੰਦਰ ਸਿੰਘ ਦੇ ਨੇੜਲੇ ਸਾਥੀਆਂ ਚੋਂ ਇੱਕ ਸਨ। 2007 ਵਿੱਚ ਉਹ ਆਜਾਦ ਜਿੱਤੇ ਸਨ ਤੇ ਅਕਾਲੀ ਦਲ ਦੀ ਸਰਕਾਰ ਸਮੇਂ ਲੋਕਾਂ ਨਾਲ ਨੇੜਤਾ ਬਣਾ ਕੇ ਫਿਰ ਤੋੰ ਕਾਂਗਰਸ ਦੀ ਸੀਟ ਤੋਂ ਚੋਣ ਲੜੇ ਤੇ ਹਾਰ ਗਏ।