ਜਗਰਾਓਂ: ਜਗਰਾਓਂ ਵਿੱਚ ਇੱਕ ਸਾਬਕਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਨੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਅਵਤਾਰ ਸਿੰਘ (50) ਵਾਸੀ ਕਿਸ਼ਨਪੁਰਾ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਪਿੰਡ ਕਿਸ਼ਨਪੁਰਾ ਦੇ ਲੋਕ ਅਤੇ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾ.ਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ‘ਚ ਰਖਵਾ ਦਿੱਤਾ ਹੈ ਜਿਸ ਦਾ ਅੱਜ ਪੋਸਟਮਾਰਟਮ ਕਰਵਾ ਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਜਾਣਕਾਰੀ ਦਿੰਦਿਆਂ ਥਾਣਾ ਸਿੱਧਵਾਂ ਬੇਟ ਦੇ ਐਸ.ਆਈ ਰਾਜਵਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਸਾਬਕਾ ਕਬੱਡੀ ਖਿਡਾਰੀ ਹੈ। ਕੋਈ ਨੌਕਰੀ ਨਾ ਮਿਲਣ ਅਤੇ ਸਰਕਾਰੀ ਤੰਤਰ ਤੋਂ ਹਾਰਨ ਤੋਂ ਬਾਅਦ ਉਹ ਹੌਲੀ-ਹੌਲੀ ਨਸ਼ੇ ਦੀ ਦਲਦਲ ਵਿੱਚ ਫਸ ਗਿਆ ਜਿਸ ਤੋਂ ਬਾਅਦ ਉਸ ਨੇ ਕਬੱਡੀ ਛੱਡ ਦਿੱਤੀ ਅਤੇ ਘਰ ਦਾ ਕੰਮ ਕਰਨਾ ਸ਼ੁਰੂ ਕਰ ਦਿੱਤਾ। ਮ੍ਰਿਤਕ ਸ਼ਾਦੀਸ਼ੁਦਾ ਹੈ ਅਤੇ ਉਸ ਦੇ ਦੋ ਬੇਟੇ ਹਨ।
ਉਨ੍ਹਾਂ ਦੱਸਿਆ ਕਿ ਅੱਜ ਮ੍ਰਿਤਕ ਘਰ ਵਿੱਚ ਬੈਠਾ ਮੋਬਾਈਲ ’ਤੇ ਗੀਤ ਸੁਣ ਰਿਹਾ ਸੀ। ਇਸ ਦੌਰਾਨ ਮ੍ਰਿਤਕ ਦੀ ਮਾਤਾ ਨੇ ਉਸ ਨੂੰ ਗੀਤ ਸੁਣਨ ਦੀ ਬਜਾਏ ਗੁਰਬਾਣੀ ਅਤੇ ਪ੍ਰਮਾਤਮਾ ਦਾ ਨਾਮ ਲੈਣ ਲਈ ਕਿਹਾ ਜਿਸ ਤੋਂ ਬਾਅਦ ਉਹ ਘਰ ਛੱਡ ਕੇ ਚਲਾ ਗਿਆ ਪਰ ਕੁਝ ਦੇਰ ਬਾਅਦ ਹੀ ਪਰਿਵਾਰ ਨੂੰ ਉਸ ਦੀ ਮੌ.ਤ ਦੀ ਖ਼ਬਰ ਮਿਲ ਗਈ। ਮ੍ਰਿਤਕ ਨੇ ਦਰਖਤ ਨਾਲ ਰੱਸੀ ਬੰਨ੍ਹ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।