ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ ਸਾਬਕਾ ਮੰਤਰੀ ਮਨਪ੍ਰੀਤ ਬਾਦਲ

Rajneet Kaur
1 Min Read

ਚੰਡੀਗੜ੍ਹ: ਅੱਜ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ। ਵਿਜੀਲੈਂਸ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ 20 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਫਸੇ ਮਨਪ੍ਰੀਤ  ਬਾਦਲ  ਅੱਜ  ਬਠਿੰਡਾ ਵਿਜੀਲੈਂਸ ਦਫ਼ਤਰ ਪਹੁੰਚਣਗੇ।

ਦੱਸ ਦੇਈਏ ਕਿ ਇਸ ਕੇਸ ਵਿੱਚ ਨਾਮਜ਼ਦ ਸ਼ਰਾਬ ਕਾਰੋਬਾਰੀ ਜਸਵਿੰਦਰ ਸਿੰਘ ਉਰਫ ਜੁਗਨੂੰ ਅਤੇ ਸੀਏ ਸੰਜੀਵ ਕੁਮਾਰ ਨੂੰ ਪਹਿਲਾਂ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਸੀ ਪਰ ਫਿਰ ਉਨ੍ਹਾਂ ਨੂੰ ਵੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ। ਸਥਾਨਕ ਅਦਾਲਤ ‘ਚ ਸਿਰਫ ਜੁਗਨੂੰ ਅਤੇ ਸੰਜੀਵ ਨੂੰ ਜ਼ਮਾਨਤ ਮਿਲੀ, ਬਾਕੀ ਸਾਰਿਆਂ ਨੂੰ ਹਾਈਕੋਰਟ ਦਾ ਰੁਖ ਕਰਨਾ ਪਿਆ।

ਵਿਜੀਲੈਂਸ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮਨਪ੍ਰੀਤ ਬਾਦਲ ਦੇ ਪਲਾਟ ਦੀ ਬੋਲੀ ਜੁਗਨੂੰ ਦੇ ਦਫ਼ਤਰ ਤੋਂ ਸੰਜੀਵ ਕੁਮਾਰ ਨੇ ਦਿੱਤੀ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment