ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਗ੍ਰਿਫਤਾਰ, ਧਰਨੇ ‘ਤੇ ਬੈਠੇ ਕਾਂਗਰਸੀ

Rajneet Kaur
2 Min Read

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੰਜਾਬ ਦੀ ਵਿਜੀਲੈਂਸ ਟੀਮ ਨੇ ਇਹ ਕਾਰਵਾਈ ਕੀਤੀ ਹੈ। ਆਸ਼ੂ ‘ਤੇ ਦੋਸ਼ ਹੈ ਕਿ ਟਰਾਂਸਪੋਰਟ ਵਿਭਾਗ ਨੇ ਵਾਹਨਾਂ ਦੀ ਜਾਅਲੀ ਰਜਿਸਟਰੇਸ਼ਨ ਕਰਵਾਉਣ ਵਾਲਿਆਂ ਨੂੰ ਵੀ ਠੇਕੇ ਦਿੱਤੇ ਹਨ। ਉਨ੍ਹਾਂ ਨੂੰ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰੀ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਆਗੂ ਆਸ਼ੂ ਨੇ ਵਿਜੀਲੈਂਸ ਬਿਊਰੋ ਖ਼ਿਲਾਫ਼ ਪ੍ਰਦਰਸ਼ਨ ਕੀਤਾ ਸੀ।

ਸਾਬਕਾ ਮੰਤਰੀ ਭਾਰਤ ਭੂਸ਼ਣ ਦੀ ਗ੍ਰਿਫਤਾਰੀ ਤੋਂ ਬਾਅਦ ਲੁਧਿਆਣਾ ਵਿਚ ਵਿਜੀਲੈਂਸ ਬਿਊਰੋ ਦੇ ਦਫਤਰ ਦੇ ਬਾਹਰ ਕਾਂਗਰਸ ਵਰਕਰਾਂ ਨੇ ਧਰਨਾ ਦਿੱਤਾ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖਾਸ ਤੌਰ ‘ਤੇ ਧਰਨੇ ਵਿਚ ਸ਼ਾਮਲ ਹੋਣ ਲਈ ਲੁਧਿਆਣਾ ਪਹੁੰਚੇ। ਵੜਿੰਗ ਨੇ ਕਿਹਾ ਕਿ ਕਾਂਗਰਸ ਨੇਤਾਵਾਂ ਨਾਲ ਸੂਬਾ ਸਰਕਾਰ ਦੀ ਧੱਕੇਸ਼ਾਹੀ ਦਾ ਕਾਂਗਰਸੀ ਵਰਕਰ ਡਟ ਕੇ ਮੁਕਾਬਲਾ ਕਰਨਗੇ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਪਾਰਟੀ ਆਗੂਆਂ ਨੇ ਦੋਸ਼ ਲਾਇਆ ਕਿ ਸੂਬੇ ਦੀ ‘ਆਪ’ ਸਰਕਾਰ ਦਿੱਲੀ ਵਿੱਚ ਜਾਂਚ ਏਜੰਸੀਆਂ ਦੀ ਕਾਰਵਾਈ ਤੋਂ ਧਿਆਨ ਹਟਾਉਣ ਲਈ ਬਦਲਾਖੋਰੀ ਨਾਲ ਕੰਮ ਕਰ ਰਹੀ ਹੈ। ਵੜਿੰਗ ਨੇ ਕਿਹਾ ਕਿ ਦਿੱਲੀ ਵਿੱਚ ਉਹ ਧੱਕੇਸ਼ਾਹੀਆਂ ਅਤੇ ਪੀੜਤ ਹੋਣ ਦਾ ਦਾਅਵਾ ਕਰ ਰਹੇ ਹਨ, ਜਦਕਿ ਪੰਜਾਬ ਵਿੱਚ ਉਹ ਆਪਣੇ ਸਿਆਸੀ ਵਿਰੋਧੀਆਂ ਵਿਰੁੱਧ ਬਦਲਾਖੋਰੀ ਦੀ ਭਾਵਨਾ ਨਾਲ ਕੰਮ ਕਰ ਰਹੇ ਹਨ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment