ਜੇਲ੍ਹ ਤੋਂ ਰਿਹਾਅ ਹੋਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ,ਕਿਹਾ- ਸਮਝ ਆ ਚੁੱਕੀ ਹੈ ਕੀ ਕੌਣ ਆਪਣਾ ਤੇ ਕੌਣ ਬੇਗਾਨਾ

Rajneet Kaur
2 Min Read

ਚੰਡੀਗੜ੍ਹ- ਜੰਗਲਾਤ ਵਿਭਾਗ ‘ਚ ਘਪਲੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 89 ਦਿਨਾਂ ਬਾਅਦ ਜ਼ਮਾਨਤ ‘ਤੇ ਨਾਭਾ ਜੇਲ ‘ਚੋਂ ਰਿਹਾਅ ਹੋ ਗਏ ਹਨ। ਜੇਲ੍ਹ ਤੋਂ ਬਾਹਰ ਆਉਂਦੇ ਹੀ ਉਨ੍ਹਾਂ ਨੇ ਸਮਰਥਕਾਂ ਨੇ ਢੋਲ ਵਜਾ ਕੇ ਖੁਸ਼ੀ ਜ਼ਾਹਿਰ ਕੀਤੀ। ਇਸ ਮੌਕੇ ਕਾਂਗਰਸੀ ਵਰਕਰਾਂ ਵਿਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਰਮਸੋਤ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਮਾਤਮਾ ਅਤੇ ਦੇਸ਼ ਦੇ ਕਾਨੂੰਨ ‘ਤੇ ਪੂਰਾ ਭਰੋਸਾ ਹੈ। ਕਰੀਬ ਤਿੰਨ ਮਹੀਨੇ ਜੇਲ੍ਹ ਵਿੱਚ ਬਿਤਾਏ ਹਨ, ਇਸ ਦੌਰਾਨ ਇਹ ਸਮਝ ਆ ਚੁੱਕੀ ਹੈ ਕੀ ਕੌਣ ਆਪਣਾ ਤੇ ਕੌਣ ਬੇਗਾਨਾ ਹੈ। ਹੁਣ ਉਹ ਹੋਰ ਵੀ ਮਜ਼ਬੂਤੀ ਨਾਲ ਜੇਲ੍ਹ ਤੋਂ ਬਾਹਰ ਆਏ ਹਨ। ਉਨ੍ਹਾਂ ਕਿਹਾ ਕਿ ਮੈਂ ਹਾਲੇ ਵੀ ਸਿਆਸਤ ਵਿੱਚ ਹਾਂ ਤੇ ਕਰਦਾ ਰਹਾਂਗਾ।

ਦੱਸ ਦੇਈਏ ਕਿ ਜੰਗਲਾਤ ਘੋਟਾਲੇ ਮਾਮਲੇ ਵਿਚ ਫਸੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹੋਰ ਆਈਪੀਸੀ ਦੀਆਂ ਧਾਰਾਵਾਂ ਵਿਚ ਵੀ ਅੱਜ ਜ਼ਮਾਨਤ ਦੇ ਦਿੱਤੀ ਸੀ ਜਿਸ ਦੇ ਬਾਅਦ ਉਨ੍ਹਾਂ ਨੂੰ ਨਾਭਾ ਜੇਲ੍ਹ ਤੋਂ ਅੱਜ ਸ਼ਾਮ ਰਿਹਾਅ ਕਰ ਦਿੱਤਾ ਗਿਆ। ਮੰਤਰੀ ਸਾਧੂ ਸਿੰਘ ਧਰਮਸੋਤ ਨੇ ਜੰਗਲਾਤ ਮੰਤਰੀ ਰਹਿੰਦੇ ਹੋਏ ਦਰੱਖਤ ਕੱਟਣ ਦੇ ਮਾਮਲੇ ਵਿਚ ਰਿਸ਼ਵਤ ਲਈ ਸੀ।   ਵਿਜੀਲੈਂਸ ਟੀਮ ਨੇ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਦਰਜ ਕਰਕੇ 6 ਜੂਨ ਨੂੰ ਧਰਮਸੋਤ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਮੋਹਾਲੀ ਦੀ ਅਦਾਲਤ ਨੇ 13 ਜੂਨ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਸੀ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment