ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਸੋਹਣ ਸਿੰਘ ਠੰਡਲ

Global Team
2 Min Read

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬਾਨਾਂ ਵੱਲੋਂ ਹੋਏ ਹੁਕਮਾਂ ਅਨੁਸਾਰ ਪਰਮਿੰਦਰ ਸਿੰਘ ਢੀਂਡਸਾ ਅਤੇ ਸੋਹਣ ਸਿੰਘ ਠੰਡਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਆਪਣਾ ਸਪਸ਼ਟੀਕਰਨ ਦਿੱਤਾ ਹੈ।
ਇਸ ਮੌਕੇ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਹੋਇਆ ਹੈ ਕਿ ਕੋਈ ਆਗੂ ਵੀ ਕਿਸੇ ਵੀ ਆਗੂ ‘ਤੇ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਨਹੀਂ ਕਰ ਸਕਦਾ। ਉਨ੍ਹਾਂ ਨੇ ਕਿਹਾ  ਕਿ ਜੋ ਵੀ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਹੋਵੇਗਾ ਉਹ ਸਾਡੇ ਸਿਰ ਮੱਥੇ ਪ੍ਰਵਾਨ ਹੋਵੇਗਾ।

ਸੋਹਨ ਸਿੰਘ ਠੰਡਲ ਨੇ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਆਪਣਾ ਸਪਸ਼ਟੀਕਰਨ ਦਿੱਤਾ ਗਿਆ। ਠੰਡਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਅਸੀਂ ਬਹੁਤ ਸਾਰੇ ਕੰਮ ਕਰਵਾਏ ਹਨ। ਕਈ ਕੇਂਦਰੀ ਅਜਾਇਬ ਘਰ ਬਣਾਏ ਅਤੇ ਇਸ ਤੋਂ ਇਲਾਵਾ ਅਸੀਂ ਕਈ ਹੋਰ ਧਾਰਮਿਕ ਅਸਥਾਨਾਂ ਦਾ ਨਵੀਂਨੀਕਰਨ ਕਰਵਾਇਆ ਹੈ। ਤਾਂ ਜੋ ਸਾਡੇ ਆਉਣ ਵਾਲੀ ਪੀੜੀ ਨੂੰ ਇਤਿਹਾਸ ਪਤਾ ਲੱਗ ਸਕੇ ਸੋ ਸਰਕਾਰਾਂ ਦੌਰਾਨ ਕਈ ਕੰਮ ਅਜਿਹੇ ਜਾਣੇ ਅਣਜਾਣੇ ਵਿੱਚ ਹੋ ਜਾਂਦੇ ਹਨ ਇਸ ਲਈ ਅਸੀਂ ਅੱਜ ਮੁਆਫੀ ਮੰਗਣ ਲਈ ਪਹੁੰਚੇ ਹਾਂ।

15 ਦਿਨਾਂ ਚ ਸਨ ਸਪਸ਼ਟੀਕਰਨ ਦੇ ਆਦੇਸ਼

ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ‘ਚ ਸ਼ਾਮਲ ਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਬੀਬੀ ਜਗੀਰ ਕੌਰ ‘ਤੇ ਪਰਮਿੰਦਰ ਸਿੰਘ ਢੀਂਡਸਾ ਨੇ ਅਕਾਲ ਤਖਤ ਵਿਖੇ ਆਪਣਾ ਸਪੱਸ਼ਟੀਕਰਨ ਦੇਣ ਤੋਂ ਪਹਿਲਾਂ ਪਾਰਟੀ ਵਿੱਚ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਬੀਬੀ ਜਗੀਰ ਕੌਰ ਅਤੇ ਪਰਮਿੰਦਰ ਸਿੰਘ ਢੀਂਡਸਾ ਦੋਵੇਂ ਉਨ੍ਹਾਂ ਸਾਬਕਾ ਅਕਾਲੀ ਮੰਤਰੀਆਂ ਦੀ ਸੂਚੀ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਅਕਾਲ ਤਖਤ ਵੱਲੋਂ 15 ਦਿਨਾਂ ਵਿੱਚ ਆਪਣਾ ਸਪਸ਼ਟੀਕਰਨ ਦੇਣ ਦਾ ਹੁਕਮ ਦਿੱਤਾ ਗਿਆ ਹੈ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment