ਟਿਕਟ ਨਾਂ ਮਿਲਣ ਤੋਂ ਨਾਰਾਜ਼ ਸਾਬਕਾ ਕਾਂਗਰਸੀ ਵਿਧਾਇਕ ਨੇ ਦਿੱਤਾ ਅਸਤੀਫਾ

Prabhjot Kaur
1 Min Read

ਮਾਲੇਰਕੋਟਲਾ: ਸੁਖਪਾਲ ਸਿੰਘ ਖਹਿਰਾ ਨੂੰ ਲੋਕ ਸਭਾ ਹਲਕੇ ਸੰਗਰੂਰ ਦੀ ਟਿਕਟ ਮਿਲਣ ਤੋਂ ਨਾਰਾਜ਼ ਚੱਲ ਰਹੇ ਹਲਕਾ ਧੂਰੀ ਤੋਂ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਸਬੰਧੀ ਗੋਲਡੀ ਨੇ ਆਪਣੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।

ਦਲਵੀਰ ਸਿੰਘ ਗੋਲਡੀ ਨੇ ਪੋਸਟ ਕਰਕੇ ਲਿਖਿਆ, ‘ਭਰੇ ਮਨ ਨਾਲ ਮੈਂ ਅੱਜ ਜੋ ਫੈਸਲਾ ਲੈ ਰਿਹਾ ਹਾਂ ਇਹ ਮੇਰਾ ਪਰਿਵਾਰ ਮੇਰੇ ਸਕੇ ਸੰਬੰਧੀ ਅਤੇ ਜੋ ਵੀ ਮੈਨੂੰ ਨਿਜੀ ਤੌਰ ਤੇ ਮੇਰੇ ਸਾਥੀ ਜਾਣਦੇ ਹਨ ਓਹਨਾਂ ਨੂੰ ਇਹ ਚੰਗੀ ਤਰ੍ਹਾਂ ਪਤਾ ਹੈ ਕਿ ਮੇਰੇ ਲਈ ਇਹ ਫੈਸਲਾ ਲੈਣਾ ਕਿੰਨਾਂ ਮੁਸ਼ਕਿਲ ਸੀ। ਇਸ ਬਾਰੇ ਮੇਰਾ ਅਤੇ ਮੇਰੇ ਸਾਥੀਆਂ ਦਾ ਅੰਦਰ ਹੀ ਜਾਣਦਾ ਹੈ।’

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment