ਸਾਬਕਾ ਕਾਂਗਰਸੀ ਵਿਧਾਇਕ ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ ‘ਚ ਹੋਏ ਸ਼ਾਮਲ

TeamGlobalPunjab
1 Min Read

ਚੰਡੀਗੜ੍ਹ : ਸਾਬਕਾ ਕਾਂਗਰਸੀ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ‘ਚ ਸ਼ਾਮਲ ਹੋ ਗਏ ਹਨ। ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਸਾਊਥ ਹਲਕੇ ਤੋਂ ਮੈਦਾਨ ‘ਚ ਉਤਰਨਗੇ ਤੇ ਜਲਦ ਹੀ ਉਹ ਬੈਠਕਾਂ ਅਤੇ ਰੈਲੀਆਂ ਵੀ ਸ਼ੁਰੂ ਕਰ ਦੇਣਗੇ।

ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਰਹਿੰਦੇ ਹੋਏ ਸਾਲ 2019 ਵਿਚ ਠੇਕੇਦਾਰ ਨੂੰ ਪੰਜਾਬ ਰਾਜ ਬੈਕਵਰਡ ਕਲਾਸ ਲੈਂਡ ਡਿਵੈਲਪਮੈਂਟ ਐਂਡ ਫਾਇਨਾਂਸ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਸੀ। ਇੰਡੀਅਨ ਨੈਸ਼ਨਲ ਕਾਂਗਰਸ ‘ਚ ਵੀ ਉਨ੍ਹਾਂ ਜਨਰਲ ਸੈਕਟਰੀ ਦਾ ਅਹੁਦਾ ਦਿੱਤਾ ਗਿਆ ਸੀ।

ਇਸ ਤੋਂ ਪਹਿਲਾਂ ਹਰਜਿੰਦਰ ਸਿੰਘ ਠੇਕੇਦਾਰ 2002 ਤੋਂ 2007 ਵਿਚ ਸਾਊਥ ਤੋਂ ਵਿਧਾਇਕ ਚੁਣੇ ਗਏ ਸੀ, ਪਰ 2007 ‘ਚ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੇ ਪਿਤਾ ਰਮਿੰਦਰ ਸਿੰਘ ਬੁਲਾਰੀਆ ਤੋਂ ਹਾਰ ਗਏ ਸਨ।

TAGGED:
Share this Article
Leave a comment