ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ

Rajneet Kaur
1 Min Read

ਚੰਡੀਗੜ੍ਹ : ਜਲੰਧਰ ਜਿਮਨੀ ਚੋਣ ਨੂੰ ਲੈ ਕੇ ਸਿਆਸੀ ਮਾਹੌਲ ਭਖ ਗਿਆ ਹੈ। ਸਾਬਕਾ ਵਿਧਾਇਕ ਜਗਬੀਰ ਬਰਾੜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਖ਼ੁਦ ਪਾਰਟੀ ‘ਚ ਸ਼ਾਮਿਲ ਕਰਵਾਇਆ।

ਬਰਾੜ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਸਰਕਾਰ ‘ਚ ਵਿਧਾਇਕ ਰਹਿ ਚੁੱਕੇ ਹਨ। ਜਗਬੀਰ ਬਰਾੜ ਜਲੰਧਰ ਕੈਂਟ ਤੋਂ ਵਿਧਾਇਕ ਰਹਿ ਚੁੱਕੇ ਹਨ। ਦੱਸ ਦਈਏ ਕੱਲ਼੍ਹ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦਾ ਦੌਰਾ ਕੀਤਾ ਸੀ, ਜਿਸ ਪਿੱਛੋਂ ਇਥੇ ਸਿਆਸੀ ਸਰਗਰਮੀਆਂ ਭਖ ਗਈਆਂ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment