ਟਿਕਟ ਨਾਂ ਮਿਲਣ ਤੋਂ ਨਾਰਾਜ਼ ਆਪ ਦੇ ਸਾਬਕਾ ਵਿਧਾਇਕ ਨੇ ਦਿੱਤਾ ਅਸਤੀਫਾ

Prabhjot Kaur
2 Min Read

ਲੁਧਿਆਣਾ: ਲੁਧਿਆਣਾ ਵਿੱਚ ਇੱਕ ਹੋਟਲ ਕਾਰੋਬਾਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੱਸੀ ਖੰਗੂੜਾ ਨੇ ਪਾਰਟੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਜੱਸੀ ਖੰਗੂੜਾ  2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਛੱਡ ਕੇ ਆਪ ਵਿੱਚ ਸ਼ਾਮਲ ਹੋ ਗਏ ਸਨ। ਉਹਨਾਂ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਲਈ ਦਾਅਵਾ ਪੇਸ਼ ਕੀਤਾ ਸੀ। ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਜੱਸੀ ‘ਤੇ ਭਰੋਸਾ ਜਤਾਉਣ ਦੀ ਬਜਾਏ ਮੌਜੂਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੂ ਨੂੰ ਲੁਧਿਆਣਾ ਤੋਂ ਉਮੀਦਵਾਰ ਬਣਾਇਆ ਹੈ। ਜਿਸ ਕਾਰਨ ਜੱਸੀ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ।

ਜਸਵੀਰ ਸਿੰਘ ਜੱਸੀ ਖੰਗੂੜਾ ਦਾ ਪਰਿਵਾਰ ਪੁਰਾਣਾ ਕਾਂਗਰਸੀ ਪਰਿਵਾਰ ਹੈ। ਜਸਬੀਰ ਸਿੰਘ ਜੱਸੀ ਖੰਗੂੜਾ ਨੇ ਕਿਲਾ ਰਾਏਪੁਰ ਤੋਂ 2007 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਅਤੇ ਜਿੱਤੀਆਂ। ਇਸ ਤੋਂ ਬਾਅਦ ਉਹ ਮੁੱਲਾਂਪੁਰ ਦਾਖਾ ਤੋਂ 2012 ਦੀ ਚੋਣ ਹਾਰ ਗਏ। ਉਹ ਇਸ ਵਾਰ ਵੀ ਇੱਥੋਂ ਚੋਣ ਲੜਨਾ ਚਾਹੁੰਦੇ ਸਨ।

ਜੱਸੀ ਖੰਗੂੜਾ ਸ਼ਹਿਰ ਦੇ ਵੱਡੇ ਕਾਰੋਬਾਰੀਆਂ ਵਿੱਚ ਜਾਣਿਆ ਜਾਂਦਾ ਹੈ, ਉਹ ਲੁਧਿਆਣਾ ਸ਼ਹਿਰ ਵਿੱਚ ਪੰਜ ਤਾਰਾ ਹੋਟਲ ਪਾਰਕ ਪਲਾਜ਼ਾ ਦਾ ਵੀ ਮਾਲਕ ਹੈ। ਇਸ ਦੇ ਨਾਲ ਉਹ ਹੋਰ ਵੀ ਕਈ ਕਾਰੋਬਾਰ ਕਰਦਾ ਹੈ। ਜੱਸੀ ਖੰਗੂੜਾ ਕਦੇ ਕੈਪਟਨ ਅਮਰਿੰਦਰ ਸਿੰਘ ਦੇ ਬਹੁਤ ਕਰੀਬੀ ਸਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment