ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ‘ਪੰਜਾਬ ਲੋਕ ਕਾਂਗਰਸ’ ‘ਚ ਸ਼ਾਮਲ  

TeamGlobalPunjab
1 Min Read

ਚੰਡੀਗੜ੍ਹ: ਸੀਨੀਅਰ ਕਾਂਗਰਸੀ ਆਗੂ ਤੇ ਗੜ੍ਹਸ਼ੰਕਰ ਤੋਂ ਦੋ ਵਾਰ ਐਮ.ਐਲ.ਏ ਰਹੇ, ਲਵ ਕੁਮਾਰ ਗੋਲਡੀ ਅੱਜ ਆਪਣੇ ਸੈਂਕੜੇ ਸਮਰਥਕਾਂ, ਜਿਨ੍ਹਾਂ ਚ ਸਰਪੰਚ, ਨਗਰ ਕੌਂਸਲ ਅਤੇ ਬਲਾਕ ਸਮਿਤੀਆਂ ਦੇ ਮੈਂਬਰ ਵੀ ਸ਼ਾਮਲ ਸਨ, ਸਣੇ ਪੰਜਾਬ ਲੋਕ ਕਾਂਗਰਸ ‘ਚ ਸ਼ਾਮਲ ਹੋ ਗਏ।

ਪਾਰਟੀ ‘ਚ ਸ਼ਾਮਲ ਹੋਣ ਮੌਕੇ ਗੋਲਡੀ ਨੇ ਕਿਹਾ ਕਿ ਉਨ੍ਹਾਂ ਦਾ ਹਮੇਸ਼ਾਂ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਤੇ ਭਰੋਸਾ ਰਿਹਾ ਹੈ। ਉਨ੍ਹਾਂ ਨੇ ਆਪਣੇ ਸਮਰਥਕਾਂ ਨੂੰ ਭਰੋਸੇ ‘ਚ ਲੈਣ ਤੋਂ ਬਾਅਦ ਪੀ ਐੱਲ ਸੀ ‘ਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ।ਗੋਲਡੀ ਨੇ ਕਿਹਾ ਕਿ ਪੰਜਾਬ ਨੂੰ ਕੈਪਟਨ ਅਮਰਿੰਦਰ ਦੀ ਅਗਵਾਈ ਦੀ ਲੋੜ ਹੈ, ਕਿਉਂਕਿ ਉਨ੍ਹਾਂ ਤੋਂ ਬਾਅਦ ਆਏ ਜ਼ਿਆਦਾਤਰ ਆਗੂ ਪੂਰੀ ਤਰ੍ਹਾਂ ਫੇਲ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ‘ਚ ਗ੍ਰਹਿ ਯੁੱਧ ਚੱਲ ਰਿਹਾ ਹੈ ਤੇ ਜ਼ਿਆਦਾਤਰ ਹਲਕਿਆਂ ‘ਚ ਕਾਂਗਰਸ ਦੇ ਉਮੀਦਵਾਰ ਆਪਣੀ ਜ਼ਮਾਨਤ ਵੀ ਨਹੀਂ ਬਚਾ ਸਕਣਗੇ।

ਇਸ ਮੌਕੇ ਗੋਲਡੀ ਦਾ ਪਾਰਟੀ ‘ਚ ਸਵਾਗਤ ਕਰਦਿਆਂ ਕੈਪਟਨ ਅਮਰਿੰਦਰ, ਜਿਹੜੇ ਕੋਰੋਨਾ ਕਾਰਨ ਆਈਸੋਲੇਸ਼ਨ ‘ਚ ਹਨ, ਨੇ ਇੱਕ ਵਿਸ਼ੇਸ਼ ਸੰਦੇਸ਼ ਚ ਕਿਹਾ ਕਿ ਗੋਲਡੀ ਗੜ੍ਹਸ਼ੰਕਰ ਦੇ ਬਹੁਤ ਹੀ ਸਤਿਕਾਰਯੋਗ ਸਿਆਸੀ ਪਰਿਵਾਰ ਤੋਂ ਹਨ, ਜਿਨ੍ਹਾਂ ਦਾ ਦੇਸ਼ ਦੀ ਆਜ਼ਾਦੀ ਤੇ ਸੂਬੇ ਦੀ ਭਲਾਈ ਚ ਬਹੁਤ ਵੱਡਾ ਯੋਗਦਾਨ ਰਿਹਾ ਹੈ।ਉਨ੍ਹਾਂ ਦੇ ਸਮਰਥਕਾਂ ਦੇ ਨਾਲ ਪੰਜਾਬ ਲੋਕ ਕਾਂਗਰਸ ਚ ਸ਼ਾਮਲ ਹੋਣ ਵਾਲਿਆਂ ਚ, ਬਰਨਾਲਾ ਤੋਂ ਕੌਂਸਲਰ ਧਰਮ ਸਿੰਘ ਫੌਜੀ ਵੀ ਮੌਜੂਦ ਰਹੇ।

Share This Article
Leave a Comment