’84 ਸਿੱਖ ਕਤਲੇਆਮ’ ਮਾਮਲੇ ‘ਚ ਸਜ਼ਾ ਭੁਗਤ ਰਹੇ ਸਾਬਕਾ ਵਿਧਾਇਕ ਮਹਿੰਦਰ ਯਾਦਵ ਦੀ ਕੋਰੋਨਾ ਨਾਲ ਮੌਤ

TeamGlobalPunjab
1 Min Read

ਨਵੀਂ ਦਿੱਲੀ : 1984 ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸਾਬਕਾ ਵਿਧਾਇਕ ਮਹਿੰਦਰ ਯਾਦਵ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਿਕ ਦਿੱਲੀ ਦੀ ਮੰਡੋਲੀ ਜੇਲ੍ਹ ‘ਚ ਉਸ ਦੀ ਮੌਤ ਕੋਰੋਨਾ ਵਾਇਰਸ ਨਾਲ ਹੋਈ ਹੈ। ਜਿੱਥੇ ਉਹ ਪਿਛਲੇ 10 ਸਾਲਾਂ ਤੋਂ ਸਜ਼ਾ ਭੁਗਤ ਰਿਹਾ ਸੀ। ਮਹਿੰਦਰ ਸਿੰਘ ਦੀ ਉਮਰ 70 ਸਾਲ ਸੀ।

ਦਿੱਲੀ ਦੇ ਜੇਲ੍ਹ ਜਨਰਲ ਡਾਇਰੈਕਟਰ ਸੰਦੀਪ ਗੋਇਲ ਨੇ ਅੱਜ ਦੱਸਿਆ ਕਿ ਮਹਿੰਦਰ ਯਾਦਵ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਸ ਨੂੰ  ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਅੱਜ ਉਸ ਦੀ ਮੌਤ ਹੋ ਗਈ।

ਜ਼ਿਕਰਯੋਗ ਹੈ ਕਿ ਬੀਤੇ 2 ਦਿਨ ਪਹਿਲਾਂ ਹੀ ਸੁਪਰੀਮ ਕੋਰਟ ਵੱਲੋਂ ਮਹਿੰਦਰ ਯਾਦਵ ਦੀ ਜ਼ਮਾਨਤ ਅਰਜ਼ੀ ਨਾਮਨਜ਼ੂਰ ਕਰ ਦਿੱਤੀ ਗਈ ਸੀ। ਦੱਸਣਯੋਗ ਹੈ ਕਿ ਦਿੱਲੀ ‘ਚ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ‘ਚ ਸਾਬਕਾ ਵਿਧਾਇਕ ਮਹਿੰਦਰ ਯਾਦਵ, ਕਾਂਗਰਸ ਦੇ ਸਾਬਕਾ ਆਗੂ ਸੱਜਣ ਕੁਮਾਰ ਅਤੇ ਸਾਬਕਾ ਕੌਂਸਲਰ ਬਲਵਾਨ ਖੋਖੜ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ।

Share this Article
Leave a comment