ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਬਦਮਾਸ਼ਾਂ ਨੇ ਬਣਾਇਆ ਬੰਧਕ, 50 ਲੱਖ ਦੀ ਮੰਗੀ ਫਿਰੌਤੀ

Rajneet Kaur
2 Min Read

ਮਾਨਸਾ : ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ  ਨੂੰ ਚਾਰ ਇਨੋਵਾ ਕਾਰ ਬਦਮਾਸ਼ਾਂ ਨੇ ਬੰਧਕ ਬਣਾ ਕੇ 50 ਲੱਖ ਰੁਪਏ ਦੀ ਫ਼ਿਰੌਤੀ ਮੰਗਦਿਆਂ ਹਮਲਾ ਕਰ ਦਿੱਤਾ ਗਿਆ। ਉਨ੍ਹਾਂ ਨੂੰ ਜ਼ਖਮੀ ਹਾਲਤ ‘ਚ ਸਰਕਾਰੀ ਹਸਪਤਾਲ ਬੁਢਲਾਡਾ ਵਿਖੇ ਦਾਖਲ ਕਰਵਾਇਆ ਗਿਆ । ਪੁਲਿਸ ਨੇ ਕੁਝ ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ ਪਰ ਪੁਲਿਸ ਮਾਮਲੇ ਦੀ ਪੁਸ਼ਟੀ ਨਹੀਂ ਕਰ ਰਹੀ ਹੈ।

ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਆਪਣੇ ਬਰੇਟਾ ਸਥਿਤ ਦਫ਼ਤਰ ‘ਚ ਆਏ ਸਨ । ਇਸ ਦੌਰਾਨ ਕੁਝ ਤਿੰਨ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੇ ਦਫ਼ਤਰ ’ਚ ਦਾਖ਼ਲ ਹੋ ਕੇ  ਅੰਦਰ ਤੋਂ ਕੁੰਡੀ ਲਗਾ ਕੇ ਉੁਨ੍ਹਾਂ ਨੂੰ ਕੁੱਟਣ ਲੱਗੇ ਅਤੇ ਉਨ੍ਹਾਂ ਦਾ ਮੋਬਾਈਲ ਬੁਰ੍ਹੀ ਤਰ੍ਹਾਂ ਤੋੜ ਦਿਤਾ। ਇਸ ਤੋਂ ਬਾਅਦ 50 ਲੱਖ ਰੁਪਏ ਦੀ ਮੰਗ ਕਰਨ ਲੱਗੇ।

ਇਸ ਦੇ ਬਾਅਦ ਮੁਲਜ਼ਮ ਫਰਾਰ ਹੋ ਗਿਆ। ਪੁਲਿਸ ਨੇ ਇਸ ਵਾਰਦਾਤ ਦੇ ਬਾਅਦ ਇਨੋਵਾ ਸਵਾਰ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਣਾ ਸ਼ੁਰੂ ਕਰ ਦਿੱਤਾ ਹੈ। ਘਟਨਾ ਦੇ ਬਾਅਦ ਡੀਐੱਸਪੀ ਬੁਢਲਾਡਾ ਨਵਨੀਤ ਕੌਰ ਗਿੱਲ, ਥਾਣਾ ਬਰੇਟਾ ਇੰਚਾਰਜ ਗੁਰਦਰਸ਼ਨ ਸਿੰਘ ਮਾਨ ਮੌਕੇ ‘ਤੇ ਪਹੁੰਚੇ।

ਸਾਬਕਾ ਵਿਧਾਇਕ ’ਤੇ ਹੋਏ ਹਮਲੇ ਦੀ ਖ਼ਬਰ ਅੱਗ ਦੀ ਤਰ੍ਹਾਂ ਫੈਲ ਗਈ। ਇਸੇ ਦੌਰਾਨ ਹੀ ਸਾਬਕਾ ਵਿਧਾਇਕ ਦੇ ਮੈਡੀਕਲ ਟੈਸਟ ਕਰਵਾਉਣ ਲਈ ਬੁਢਲਾਡੇ ਤੋਂ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ। ਉਂਝ ਉਨ੍ਹਾਂ ਨੂੰ ਡਾਕਟਰਾਂ ਵੱਲੋਂ ਤੰਦਰੁਸਤ ਦੱਸਿਆ ਗਿਆ ਹੈ। ਇਸ ਮੌਕੇ ਤੇ ਕਾਂਗਰਸੀ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਮਨੋਜ ਮੰਜੂ ਬਾਂਸਲ, ਆੜ੍ਹਤੀਆਂ ਐਸੋਸੀਏਸ਼ਨ ਦੇ ਪੇ੍ਰਮ ਸਿੰਘ ਦੋਦੜਾ, ਸ਼ੈਲਰ ਐਸੋਸੀਏਸ਼ਨ ਦੇ ਰਮੇਸ਼ ਕੁਮਾਰ ਟੈਣੀ ਆਦਿ ਵੱਡੀ ਗਿਣਤੀ ਚ ਸਮੱਰਥਕ ਪਹੁੰਚੇ। ਇਸ ਘਟਨਾ ਦੀ ਨਿਖੇਧੀ ਕੀਤੀ ਗਈ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment