ਸਾਬਕਾ ਐੱਮਪੀ ਹਰਿੰਦਰ ਸਿੰਘ ਖ਼ਾਲਸਾ ਅਕਾਲੀ ਦਲ ‘ਚ ਸ਼ਾਮਲ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਚਾਰ ਦਿਨ ਪਹਿਲਾਂ ਆਮ ਆਦਮੀ ਪਾਰਟੀ ਨੂੰ ਝਟਕਾ ਦਿੰਦੇ ਹੋਏ ਸਾਬਕਾ ਸੰਸਦ ਹਰਿੰਦਰ ਸਿੰਘ ਖਾਲਸਾ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।

ਦਸ ਦਈਏ ਹਰਿੰਦਰ ਸਿੰਘ ਖਾਲਸਾ ਅਕਾਲੀ ਦਲ ਤੋਂ ਆਮ ਆਦਮੀ ਪਾਰਟੀ ’ਚ ਚਲੇ ਗਏ ਸਨ ਤੇ ਫ਼ਤਿਹਗੜ੍ਹ ਸਾਹਿਬ ਤੋਂ ਚੋਣ ਜਿੱਤੇ ਪਰ ਬਾਅਦ ’ਚ ਆਪ ਨੂੰ ਅਲਵਿਦਾ ਕਹਿ ਕੇ ਉਹ ਭਾਜਪਾ ’ਚ ਸ਼ਾਮਲ ਹੋ ਗਏ। ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਉਨ੍ਹਾਂ ਨੇ ਭਾਜਪਾ ਤੋਂ ਅਸਤੀਫ਼ਾ ਦੇ ਦਿੱਤਾ ਸੀ ਪਰ ਮੰਗਲਵਾਰ ਨੂੰ ਉਨ੍ਹਾਂ ਨੇ ਦੁਬਾਰਾ ਸ਼੍ਰੋਮਣੀ ਅਕਾਲੀ ਦਲ ’ਚ ਸ਼ਮੂਲੀਅਤ ਕਰ ਲਈ।

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਿੰਦਰ ਸਿੰਘ ਖਾਲਸਾ ਨੂੰ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ। ਘਰ  ਵਾਪਸੀ ’ਤੇ ਉਨ੍ਹਾਂ ਕਿਹਾ ਕਿ ਸਿਰਫ਼ ਅਕਾਲੀ ਦਲ ਹੀ ਪੰਜਾਬ ਦੀ ਪਾਰਟੀ ਹੈ। ਆਪ ਤੇ ਭਾਜਪਾ ਦੋਵੇਂ ਹੀ ਸਿੱਖ ਵਿਰੋਧੀ ਪਾਰਟੀਆਂ ਹਨ।

Share this Article
Leave a comment