ਕੋਰੋਨਾ ਦੀ ਲਪੇਟ ‘ਚ ਆਏ ਸਾਬਕਾ ਆਫ ਸਪਿਨਰ ਹਰਭਜਨ ਸਿੰਘ

TeamGlobalPunjab
1 Min Read

ਨਵੀਂ ਦਿੱਲੀ: ਭਾਰਤੀ ਟੀਮ ਦੇ ਸਾਬਕਾ ਆਫ ਸਪਿਨਰ ਹਰਭਜਨ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਦਿੱਤੀ ਹੈ।

ਹਰਭਜਨ ਸਿੰਘ ਨੇ ਟਵੀਟ ਕਰਕੇ ਲਿਖਿਆ, ਮੈਂ ਕੋਰੋਨਾ ਪਾਜ਼ਿਟਿਵ ਪਾਇਆ ਗਿਆ ਹਾਂ, ਮੇਰੇ ਵਿੱਚ ਕੋਰੋਨਾ ਦੇ ਹਲਕੇ ਲੱਛਣ ਨਜ਼ਰ ਆ ਰਹੇ ਹਨ। ਮੈਂ ਖੁਦ ਨੂੰ ਘਰ ਵਿੱਚ ਕੁਅਰੰਟੀਨ ਕਰ ਲਿਆ ਹੈ ਅਤੇ ਸਾਵਧਾਨੀਆਂ ਵਰਤ ਰਿਹਾ ਹਾਂ। ਉਹ ਸਾਰੇ ਜੋ ਮੇਰੇ ਸੰਪਰਕ ਵਿੱਚ ਆਏ ਹਨ, ਮੈਂ ਉਨ੍ਹਾਂ ਨੂੰ ਟੈਸਟ ਕਰਵਾਉਣ ਦੀ ਅਪੀਲ ਕਰਦਾ ਹਾਂ। ਸੁਰੱਖਿਅਤ ਰਹੋ ਅਤੇ ਧਿਆਨ ਰੱਖੋ।’

ਦੱਸਣਯੋਗ ਹੈ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ। ਸੰਨਿਆਸ ਦਾ ਐਲਾਨ ਕਰਦੇ ਹੋਏ ਹਰਭਜਨ ਨੇ ਟਵਿੱਟਰ ‘ਤੇ ਲਿਖਿਆ ਸੀ, ‘ਸਾਰੀਆਂ ਚੰਗੀਆਂ ਚੀਜ਼ਾਂ ਦਾ ਅੰਤ ਹੁੰਦਾ ਹੈ ਤੇ ਅੱਜ ਮੈਂ ਉਸ ਖੇਡ ਨੂੰ ਖਤਮ ਕਰ ਰਿਹਾ ਹਾਂ।’

Share this Article
Leave a comment