ਨਵੀਂ ਦਿੱਲੀ / ਚੰਡੀਗੜ੍ਹ : ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਤਬੀਅਤ ਨਾਸਾਜ਼ ਹੈ। ਬੁਖਾਰ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। 88 ਸਾਲਾ ਡਾ. ਸਿੰਘ ਦਾ ਏਮਜ਼ ਦੇ ਸੀਐਨ ਟਾਵਰ ਵਿੱਚ ਇਲਾਜ ਚੱਲ ਰਿਹਾ ਹੈ।
ਡਾ: ਮਨਮੋਹਨ ਦੀ ਜਾਂਚ ਲਈ ਦਿੱਲੀ ਏਮਜ਼ ਵਿੱਚ ਇੱਕ ਮੈਡੀਕਲ ਬੋਰਡ ਦਾ ਗਠਨ ਕੀਤਾ ਜਾ ਰਿਹਾ ਹੈ। ਇਸ ਦੀ ਅਗਵਾਈ ਉੱਥੋਂ ਦੇ ਡਾਕਟਰ ਰਣਦੀਪ ਗੁਲੇਰੀਆ ਕਰਨਗੇ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਡਾ: ਮਨਮੋਹਨ ਸਿੰਘ ਦੀ ਜਲਦ ਸਿਹਤਯਾਬੀ ਲਈ ਪ੍ਰਾਰਥਨਾ ਕੀਤੀ ਅਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ।
Praying for quick recovery and good health of former Prime Minister Dr. Manmohan Singh Ji who has been admitted to AIIMS.
— Charanjit Singh Channi (@CHARANJITCHANNI) October 13, 2021
ਜ਼ਿਕਰਯੋਗ ਹੈ ਕਿ ਡਾ: ਮਨਮੋਹਨ ਸਿੰਘ ਇਸ ਸਾਲ 19 ਅਪ੍ਰੈਲ ਨੂੰ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਏ ਸਨ। ਉਨ੍ਹਾਂ ਨੂੰ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। ਉਸ ਸਮੇਂ ਉਨ੍ਹਾਂ ਨੂੰ 10 ਦਿਨਾਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।