BREAKING : ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਤਬੀਅਤ ਹੋਈ ਖ਼ਰਾਬ, ਏਮਜ਼ ‘ਚ ਕੀਤਾ ਦਾਖ਼ਲ

TeamGlobalPunjab
1 Min Read

ਨਵੀਂ ਦਿੱਲੀ / ਚੰਡੀਗੜ੍ਹ : ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਤਬੀਅਤ ਨਾਸਾਜ਼ ਹੈ। ਬੁਖਾਰ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। 88 ਸਾਲਾ ਡਾ. ਸਿੰਘ ਦਾ ਏਮਜ਼ ਦੇ ਸੀਐਨ ਟਾਵਰ ਵਿੱਚ ਇਲਾਜ ਚੱਲ ਰਿਹਾ ਹੈ।

ਡਾ: ਮਨਮੋਹਨ ਦੀ ਜਾਂਚ ਲਈ ਦਿੱਲੀ ਏਮਜ਼ ਵਿੱਚ ਇੱਕ ਮੈਡੀਕਲ ਬੋਰਡ ਦਾ ਗਠਨ ਕੀਤਾ ਜਾ ਰਿਹਾ ਹੈ। ਇਸ ਦੀ ਅਗਵਾਈ ਉੱਥੋਂ ਦੇ ਡਾਕਟਰ ਰਣਦੀਪ ਗੁਲੇਰੀਆ ਕਰਨਗੇ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਡਾ: ਮਨਮੋਹਨ ਸਿੰਘ ਦੀ ਜਲਦ ਸਿਹਤਯਾਬੀ ਲਈ ਪ੍ਰਾਰਥਨਾ ਕੀਤੀ ਅਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ।

- Advertisement -

ਜ਼ਿਕਰਯੋਗ ਹੈ ਕਿ ਡਾ: ਮਨਮੋਹਨ ਸਿੰਘ ਇਸ ਸਾਲ 19 ਅਪ੍ਰੈਲ ਨੂੰ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਏ ਸਨ। ਉਨ੍ਹਾਂ ਨੂੰ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। ਉਸ ਸਮੇਂ ਉਨ੍ਹਾਂ ਨੂੰ 10 ਦਿਨਾਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।

Share this Article
Leave a comment