ਨਵੀਂ ਦਿੱਲੀ : ਦੇਸ਼ ਅੰਦਰ ਸੱਤਾ ਦਾ ਸੁੱਖ ਭੋਗ ਰਹੀ ਭਾਜਪਾ ਸਰਕਾਰ ਦਾ ਵਿਰੋਧ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੇ ਚਲਦਿਆਂ ਦੇਸ਼ ਅੰਦਰ ਵੱਧ ਰਹੀ ਬੇਰੁਜ਼ਗਾਰੀ ਨੂੰ ਲੈ ਕੇ ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਵੀ ਕੇਂਦਰ ਸਰਕਾਰ ‘ਤੇ ਤੰਜ ਕਸਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਿਨਾਂ ਸੋਚੇ ਸਮਝੇ ਲਏ ਗਏ ਫੈਸਲਿਆਂ ਕਾਰਨ ਅੱਜ ਅਜਿਹੀ ਸਥਿਤੀ ਪੈਦਾ ਹੋਈ ਹੈ।ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਦੇਸ਼ ਅੰਦਰ ਬੇਰੁਜ਼ਗਾਰੀ ਲਗਾਤਾਰ ਵਧਦੀ ਜਾ ਰਹੀ ਹੈ।
ਉਨ੍ਹਾਂ ਮੋਦੀ ਸਰਕਾਰ ‘ਤੇ ਤੰਜ ਕਸਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਰਾਜਾਂ ਨਾਲ ਸਲਾਹ ਮਸ਼ਵਰਾ ਨਹੀਂ ਕੀਤਾ ਜਾਂਦਾ।ਉਨ੍ਹਾਂ ਕਿਹਾ ਇਹ ਸਮੱਸਿਆ ਕਿਸੇ ਆਰਜੀ ਉਪਾਅ ਨਾਲ ਛੁਪਾਈ ਨਹੀਂ ਜਾ ਸਕਦੀ। ਇਹ ਸਥਿਤੀ ਲਈ ਡਾ. ਮਨਮੋਹਨ ਸਿੰਘ ਨੇ ਸਾਲ 2016 ਦੇ ਨੋਟਬੰਦੀ ਦੇ ਫੈਸਲੇ ਨੂੰ ਜ਼ਿੰਮੇਵਾਰ ਦੱਸਿਆ ਹੈ।