ਨਵੀਂ ਦਿੱਲੀ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਵੀਰਵਾਰ ਨੂੰ ਏਮਜ਼ (ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼) ਦੇ ਐਮਰਜੈਂਸੀ ਵਿਭਾਗ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਅਚਾਨਕ ਉਨ੍ਹਾਂ ਦੇ ਦੇਹਾਂਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।
ਇਸ ਸਬੰਧੀ ਜਾਣਕਾਰੀ ਪ੍ਰਿਅੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਨੇ ਆਪਣੇ ਫੇਸਬੁੱਕ ਪੋਸਟ ‘ਤੇ ਸਾਂਝੀ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਜੀ ਦੇ ਦੇਹਾਂਤ ਦੇ ਬਾਰੇ ਜਾਣ ਕੇ ਬਹੁਤ ਦੁੱਖ ਲੱਗਿਆ। ਉਨ੍ਹਾਂ ਦੇ ਪਰਿਵਾਰ ਤੇ ਪਿਆਰਾਂ ਨਾਲ ਮੇਰੀ ਹਮਦਰਦੀ ਹੈ। ਸਾਡੇ ਰਾਸ਼ਟਰ ਦੇ ਲਈ ਤੁਹਾਡੀ ਸੇਵਾ ਲਈ ਧੰਨਵਾਦ। ਦੇਸ਼ ਤੁਹਾਡੇ ਵੱਲੋਂ ਲਿਆਂਦੀ ਆਰਥਿਕ ਕ੍ਰਾਂਤੀ ਤੇ ਪ੍ਰਗਤੀਸ਼ੀਲ ਬਦਲਾਅ ਦੇ ਲਈ ਤੁਹਾਨੂੰ ਹਮੇਸ਼ਾ ਯਾਦ ਰੱਖੇਗਾ।
ਇਸ ਤੋਂ ਇਲਾਵਾ ਰਾਜਾ ਵੜਿੰਗ ਨੇ ਵੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਜੀ ਦੇ ਦੇਹਾਂਤ ‘ਤੇ ਸ਼ੋਕ ਜਤਾਉਂਦਿਆਂ ਟਵੀਟ ਕੀਤਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।