ਨਵੀਂ ਦਿੱਲੀ: ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਸਿਹਤ ਖ਼ਰਾਬ ਹੋਣ ਦੇ ਚਲਦਿਆਂ ਦਿੱਲੀ ਦੇ ਏਮਸ ਹਸਪਤਾਲ ਵਿੱਚ ਭਰਤੀ ਹਨ। ਉਨ੍ਹਾਂ ਨੂੰ ਬੁੱਧਵਾਰ ਨੂੰ ਤੇਜ ਬੁਖਾਰ ਤੋਂ ਬਾਅਦ ਬਾਅਦ ਹਸਪਤਾਲ ਭਰਤੀ ਕਰਵਾਇਆ ਗਿਆ ਸੀ।
AIIMS ਦੇ ਅਧਿਕਾਰੀਆਂ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਫਿਲਹਾਲ ਉਨ੍ਹਾਂ ਨੂੰ ਬੁਖਾਰ ਹੈ, ਪਰ ਇਲਾਜ ਜਾਰੀ ਹੈ ਤੇ ਉਨ੍ਹਾਂ ਦੀ ਹਾਲਤ ਸਥਿਰ ਹੈ।
ਵੀਰਵਾਰ ਨੂੰ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਏਮਸ ਪਹੁੰਚ ਕੇ ਸਾਬਕਾ ਪ੍ਰਧਾਨਮੰਤਰੀ ਦਾ ਹਾਲਚਾਲ ਜਾਣਿਆ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਵੀ ਏਮਸ ਪਹੁੰਚ ਕੇ ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨਾਲ ਮੁਲਾਕਾਤ ਕਰ ਉਨ੍ਹਾਂ ਦੀ ਸਿਹਤ ਦੀ ਜਾਣਕਾਰੀ ਲਈ।