ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦਾ ਹੋਇਆ ਦੇਹਾਂਤ

Rajneet Kaur
1 Min Read

ਪਾਕਿਸਤਾਨ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦਾ ਅੱਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਦੁਬਈ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਇਹ ਖਬਰ ਪਾਕਿਸਤਾਨੀ ਮੀਡੀਆ ਦੇ ਹਵਾਲੇ ਨਾਲ ਸਾਹਮਣੇ ਆਈ ਹੈ।ਸਾਬਕਾ ਰਾਸ਼ਟਰਪਤੀ ਜਨਰਲ (ਸੇਵਾਮੁਕਤ) ਪਰਵੇਜ਼ ਮੁਸ਼ੱਰਫ ਦਾ ਐਤਵਾਰ ਨੂੰ ਦੁਬਈ ਦੇ ਇੱਕ ਹਸਪਤਾਲ ਵਿੱਚ 79 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।

ਸਾਬਕਾ ਫੌਜੀ ਸ਼ਾਸਕ ਦੁਬਈ ਦੇ ਇਕ ਅਮਰੀਕੀ ਹਸਪਤਾਲ ‘ਚ ਬਿਮਾਰੀ ਦਾ ਇਲਾਜ ਕਰਵਾ ਰਹੇ ਸਨ। ਦੱਸ ਦੇਈਏ ਕਿ ਪਰਵੇਜ਼ ਮੁਸ਼ੱਰਫ ਦਾ ਜਨਮ 11 ਅਗਸਤ 1943 ਨੂੰ ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਹੋਇਆ ਸੀ। ਉਨ੍ਹਾਂ 19 ਅਪ੍ਰੈਲ 1961 ਨੂੰ ਪਾਕਿਸਤਾਨ ਮਿਲਟਰੀ ਅਕੈਡਮੀ ਕਾਕੁਲ ਤੋਂ ਕਮਿਸ਼ਨ ਮਿਲਿਆ ਸੀ। ਪਰਵੇਜ਼ ਮੁਸ਼ੱਰਫ ਨੂੰ 1998 ਵਿੱਚ ਜਨਰਲ ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ ਸੀ ਤੇ ਉਨ੍ਹਾਂ ਨੇ ਸੈਨਾ ਮੁਖੀ (ਸੀਓਏਐਸ) ਦਾ ਅਹੁਦਾ ਸੰਭਾਲਿਆ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment