ਨਵੀਂ ਦਿੱਲੀ : ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਿਹਤ ‘ਚ ਸੁਧਾਰ ਦੇ ਸੰਕੇਤ ਹਨ। ਉਨ੍ਹਾਂ ਦੇ ਬੇਟੇ ਅਭਿਜੀਤ ਮੁਖਰਜੀ ਨੇ ਬੁੱਧਵਾਰ ਨੂੰ ਇੱਕ ਟਵੀਟ ਰਾਹੀਂ ਇਸ ਦੀ ਜਾਣਕਾਰੀ ਦਿੱਤੀ। ਅਭਿਜੀਤ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਜੀ ਦੀ ਹਾਲਤ ਹੁਣ ਸਥਿਰ ਹੈ ਅਤੇ ਉਨ੍ਹਾਂ ਦੇ ਮਹੱਤਵਪੂਰਨ ਪੈਰਾਮੀਟਰ ਵੀ ਕੰਟਰੋਲ ‘ਚ ਹਨ।
ਅਭਿਜੀਤ ਨੇ ਟਵੀਟ ਕਰ ਕੇ ਕਿਹਾ ਕਿ ਉਨ੍ਹਾਂ ਨੇ ਲੋਕਾਂ ਤੋਂ ਆਪਣੇ ਪਿਤਾ ਦੇ ਜਲਦੀ ਸਿਹਤਯਾਬ ਹੋਣ ਲਈ ਪ੍ਰਾਥਨਾ ਕਰਨ ਦੀ ਵੀ ਬੇਨਤੀ ਕੀਤੀ। ਉਨ੍ਹਾਂ ਨੇ ਕਿਹਾ ਕਿ ਡਾਕਟਰਾਂ ਦੀ ਕੋਸ਼ਿਸ਼ਾਂ ਅਤੇ ਤੁਹਾਡੇ ਸਾਰਿਆਂ ਦੀਆਂ ਪ੍ਰਾਥਨਾਵਾਂ ਨਾਲ ਮੇਰੇ ਪਿਤਾ ਹੁਣ ਸਥਿਰ ਹਨ। ਮੈਂ ਤੁਹਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਲਈ ਪ੍ਰਾਥਨਾ ਕਰਨ ਦੀ ਅਪੀਲ ਕਰਦਾ ਹਾਂ।
With All Your good wishes & sincere efforts of the Doctors , my father is stable now ! His vital parameters continue to remain under control & manageable ! Positive signs of his improvement is noticed ! I request you all to pray for His speedy recovery !🙏#PranabMukherjee
— Abhijit Mukherjee (@ABHIJIT_LS) August 19, 2020
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ 10 ਅਗਸਤ ਨੂੰ ਦਿੱਲੀ ਦੇ ਫੌਜ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਦਾ ਦਿਮਾਗ਼ ‘ਚ ਜਮ੍ਹਾ ਕਲੋਟਿੰਗ ਨੂੰ ਬਾਹਰ ਕੱਢਣ ਲਈ ਆਪਰੇਸ਼ਨ ਕੀਤਾ ਗਿਆ ਸੀ। ਦੱਸ ਦਈਏ ਕਿ ਰਾਸ਼ਟਰਪਤੀ ਪ੍ਰਣਬ ਮੁਖਰਜੀ ਸਾਲ 2012 ਤੋਂ 2017 ਦੇਸ਼ ਦੇ 13ਵੇੇਂ ਰਾਸ਼ਟਰਪਤੀ ਰਹੇ ਹਨ।