ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਜਨਮ ਦਿਨ ‘ਤੇ ਪੀਐੱਮ ਮੋਦੀ ਨੇ ਟਵੀਟ ਕਰ ਦਿੱਤੀ ਵਧਾਈ

TeamGlobalPunjab
1 Min Read

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਨੀਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਵਧਾਈ ਦਿੱਤੀ। ਪੀਐੱਮ ਮੋਦੀ ਨੇ ਡਾ. ਮਨਮੋਹਨ ਸਿੰਘ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ ਹੈ। ਦੇਸ਼ ਦੇ 13ਵੇਂ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੱਜ 88ਵਾਂ ਜਨਮ ਦਿਨ ਹੈ। ਉਹ ਸਾਲ 2004 ਤੋਂ ਲੈ ਕੇ 2014 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ ਹਨ।

ਪ੍ਰਧਾਨ ਮੰਤਰੀ ਮੋਦੀ ਨੇ ਡਾ. ਮਨਮੋਹਨ ਸਿੰਘ ਨੂੰ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਟਵੀਟ ਕੀਤਾ,”ਡਾ. ਮਨਮੋਹਨ ਸਿੰਘ ਜੀ ਨੂੰ ਜਨਮ ਦਿਨ ਦੀਆਂ ਵਧਾਈਆਂ। ਮੈਂ ਪ੍ਰਮਾਤਮਾ ਅੱਗੇ ਉਨ੍ਹਾਂ ਦੀ ਲੰਬੀ ਉਮਰ ਅਤੇ ਸਿਹਤਮੰਦ ਜੀਵਨ ਦੀ ਅਰਦਾਸ ਕਰਦਾ ਹਾਂ।”

ਰਾਹੁਲ ਗਾਂਧੀ ਨੇ ਵੀ ਡਾ. ਮਨਮੋਹਨ ਸਿੰਘ ਦੇ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਟਵੀਟ ਕੀਤਾ,” ਭਾਰਤ ਮਨਮੋਹਨ ਸਿੰਘ ਵਰਗੇ ਵਿਦਵਾਨ ਪ੍ਰਧਾਨ ਮੰਤਰੀ ਦੀ ਅਣਹੋਂਦ ਮਹਿਸੂਸ ਕਰਦਾ ਹੈ। ਉਨ੍ਹਾਂ ਦੀ ਇਮਾਨਦਾਰੀ, ਸੰਜੀਦਗੀ ਅਤੇ ਸਮਰਪਣ ਸਾਡੇ ਸਾਰਿਆਂ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਨੂੰ ਜਨਮ ਦਿਨ ਦੀ ਬਹੁਤ-ਬਹੁਤ ਮੁਬਾਰਕਬਾਦ ਅਤੇ ਉਨ੍ਹਾਂ ਦਾ ਆਉਣ ਵਾਲਾ ਸਮਾਂ ਖੁਸ਼ੀ ਵਾਲਾ ਹੋਵੇ। ‘

Share this Article
Leave a comment