ਨਵੀਂ ਦਿੱਲੀ: ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ 91ਵਾਂ ਜਨਮ ਦਿਨ ਹੈ।ਇਸ ਮੌਕੇ ‘ਤੇ PM ਨਰਿੰਦਰ ਮੋਦੀ ਸਮੇਤ ਕਈ ਨੇਤਾਵਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ ‘ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮਨਮੋਹਨ ਸਿੰਘ ਨੂੰ ਜਨਮ ਦਿਨ ਮੁਬਾਰਕ। ਅਸੀਂ ਉਨ੍ਹਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕਰਦੇ ਹਾਂ।
Birthday wishes to former PM Dr. Manmohan Singh Ji. I pray for his long life and good health.
— Narendra Modi (@narendramodi) September 26, 2023
ਕਾਂਗਰਸ ਪ੍ਰਧਾਨ ਖੜਗੇ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਇਕ ਅਜਿਹੀ ਸ਼ਖਸੀਅਤ ਹਨ ਜਿਨ੍ਹਾਂ ਨੇ ਰਾਜਨੀਤੀ ‘ਚ ਸਾਦਗੀ ਤੇ ਗਰਿਮਾ ਦਾ ਉਦਾਹਰਣ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਮਨਮੋਹਨ ਸਿੰਘ ਇਕ ਸੱਚੇ ਰਾਜਨੇਤਾ ਪ੍ਰਧਾਨ ਮੰਤਰੀ ਹਨ ਜਿਨ੍ਹਾਂ ਦੇ ਕੰਮ ਸ਼ਬਦਾਂ ਤੋਂ ਜ਼ਿਆਦਾ ਬੋਲਦੇ ਸਨ। ਅਸੀਂ ਉਨ੍ਹਾਂ ਦੇ ਯੋਗਦਾਨ ਲਈ ਹਮੇਸ਼ਾ ਧੰਨਵਾਦੀ ਰਹਾਂਗੇ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੀ ਚੰਗੀ ਸਿਹਤ, ਖੁਸ਼ਹਾਲੀ ਤੇ ਉਨ੍ਹਾਂ ਦੇ ਲੰਬੇ ਜੀਵਨ ਦੀ ਕਾਮਨਾ ਕਰਦਾ ਹਾਂ।
On his birthday, I extend my best wishes to Former Prime Minister, Dr Manmohan Singh ji.
He is a rare example of simplicity, dignity and grace in politics. A true statesman Prime Minister, whose actions spoke more than his words, we are forever grateful for his tremendous…
— Mallikarjun Kharge (@kharge) September 26, 2023
ਰਾਹੁਲ ਗਾਂਧੀ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਈਮਾਨਦਾਰੀ, ਰਾਸ਼ਟਰ ਨਿਰਮਾਣ ਤੇ ਜਨਤਾ ਦੇ ਆਰਥਿਕ ਤਰੱਕੀ ਪ੍ਰਤੀ ਅਟੁੱਟ ਵਚਨਬੱਧਤਾ ਹਮੇਸ਼ਾ ਮੇਰੇ ਲਈ ਇਕ ਪ੍ਰੇਰਣਾ ਰਹੇਗੀ। ਉਨ੍ਹਾਂ ਕਿਹਾ ਕਿ ਜਨਮਦਿਨ ‘ਤੇ ਉਨ੍ਹਾਂ ਦੀ ਚੰਗੀ ਸਿਹਤ ਤੇ ਖੁਸ਼ਹਾਲੀ ਦੀ ਕਾਮਨਾ ਕਰਦਾ ਹਾਂ।
Former Prime Minister, Dr Manmohan Singh ji’s integrity, unwavering commitment to nation-building and economic upliftment of the masses will always be an inspiration to me.
Wishing him good health and happiness on his birthday.
— Rahul Gandhi (@RahulGandhi) September 26, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.