ਅੱਜ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ 91ਵਾਂ ਜਨਮ ਦਿਨ, PM ਮੋਦੀ ਸਮੇਤ ਕਈ ਨੇਤਾਵਾਂ ਨੇ ਦਿੱਤੀ ਵਧਾਈ

Rajneet Kaur
2 Min Read

ਨਵੀਂ ਦਿੱਲੀ: ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ 91ਵਾਂ ਜਨਮ ਦਿਨ ਹੈ।ਇਸ ਮੌਕੇ ‘ਤੇ PM ਨਰਿੰਦਰ ਮੋਦੀ ਸਮੇਤ ਕਈ ਨੇਤਾਵਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ  ‘ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ  ਜਨਮ ਦਿਨ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮਨਮੋਹਨ ਸਿੰਘ ਨੂੰ ਜਨਮ ਦਿਨ ਮੁਬਾਰਕ। ਅਸੀਂ ਉਨ੍ਹਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕਰਦੇ ਹਾਂ।

- Advertisement -

ਕਾਂਗਰਸ ਪ੍ਰਧਾਨ ਖੜਗੇ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ  ਨੂੰ ਜਨਮ ਦਿਨ ਦੀ ਵਧਾਈ ਦਿੰਦੇ ਹੋਏ  ਕਿਹਾ ਕਿ ਉਹ ਇਕ ਅਜਿਹੀ ਸ਼ਖਸੀਅਤ ਹਨ ਜਿਨ੍ਹਾਂ ਨੇ ਰਾਜਨੀਤੀ ‘ਚ ਸਾਦਗੀ ਤੇ ਗਰਿਮਾ ਦਾ ਉਦਾਹਰਣ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਮਨਮੋਹਨ ਸਿੰਘ ਇਕ ਸੱਚੇ ਰਾਜਨੇਤਾ ਪ੍ਰਧਾਨ ਮੰਤਰੀ ਹਨ ਜਿਨ੍ਹਾਂ ਦੇ ਕੰਮ ਸ਼ਬਦਾਂ ਤੋਂ ਜ਼ਿਆਦਾ ਬੋਲਦੇ ਸਨ। ਅਸੀਂ ਉਨ੍ਹਾਂ ਦੇ ਯੋਗਦਾਨ ਲਈ ਹਮੇਸ਼ਾ ਧੰਨਵਾਦੀ ਰਹਾਂਗੇ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੀ ਚੰਗੀ ਸਿਹਤ, ਖੁਸ਼ਹਾਲੀ ਤੇ ਉਨ੍ਹਾਂ ਦੇ ਲੰਬੇ ਜੀਵਨ ਦੀ ਕਾਮਨਾ ਕਰਦਾ ਹਾਂ।

- Advertisement -

 

ਰਾਹੁਲ ਗਾਂਧੀ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਈਮਾਨਦਾਰੀ, ਰਾਸ਼ਟਰ ਨਿਰਮਾਣ ਤੇ ਜਨਤਾ ਦੇ ਆਰਥਿਕ ਤਰੱਕੀ ਪ੍ਰਤੀ ਅਟੁੱਟ ਵਚਨਬੱਧਤਾ ਹਮੇਸ਼ਾ ਮੇਰੇ ਲਈ ਇਕ ਪ੍ਰੇਰਣਾ ਰਹੇਗੀ। ਉਨ੍ਹਾਂ ਕਿਹਾ ਕਿ ਜਨਮਦਿਨ ‘ਤੇ ਉਨ੍ਹਾਂ ਦੀ ਚੰਗੀ ਸਿਹਤ ਤੇ ਖੁਸ਼ਹਾਲੀ ਦੀ ਕਾਮਨਾ ਕਰਦਾ ਹਾਂ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

Share this Article
Leave a comment