ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ 77ਵੇਂ ਜਨਮ ਦਿਨ ਮੌਕੇ ਕੀਤਾ ਗਿਆ ਯਾਦ

TeamGlobalPunjab
1 Min Read

ਨਵੀਂ ਦਿੱਲੀ / ਚੰਡੀਗੜ੍ਹ : ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ 77ਵੇਂ ਜਨਮ ਦਿਨ ’ਤੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਸਮੇਤ ਸਰਕਾਰ ਦੇ ਕਈ ਵੱਡੇ ਨੇਤਾਵਾਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੇ ਨਾਲ ਹੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵੀ ਵਿਛੜੀ ਰੂਹ ਨੂੰ ਨਿੱਘੀ ਸ਼ਰਧਾਂਜਲੀ ਦਿੱਤੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, ‘ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਜੀ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ ਸਾਡੀ ਸ਼ਰਧਾਂਜਲੀ।’

ਉਪ ਰਾਸ਼ਟਰਪਤੀ ਐੱਮ. ਵੈਕਈਆ ਨਾਇਡੂ ਨੇ ਆਈਟੀ ਤੇ ਦੂਰਸੰਚਾਰ ਖੇਤਰ ’ਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦੇ ਹੋਏ ਕਿਹਾ ਕਿ ਸਿੱਖਿਆ ਦੇ ਖੇਤਰ ’ਚ ਵੀ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੰਸਦ ਭਵਨ ’ਚ ਰਾਜੀਵ ਗਾਂਧੀ ਨੂੰ ਸ਼ਰਧਾ ਦੇ ਭੁੱਲ ਭੇਟ ਕੀਤੇ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ 77ਵੇਂ ਜਨਮ ਦਿਨ ‘ਤੇ ਯਾਦ ਕੀਤਾ ਅਤੇ ਸ਼ਰਧਾਂਜਲੀ ਭੇਟ ਕੀਤੀ।

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਫੁੱਲ ਭੇਟ ਕਰਦੇ ਹੋਏ ਯਾਦ ਕੀਤਾ।

Share This Article
Leave a Comment