ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਹੋਇਆ ਦੇਹਾਂਤ

Global Team
3 Min Read

ਚੰਡੀਗੜ੍ਹ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਭਗਤ ਚੁੰਨੀ ਲਾਲ (94) ਦਾ ਵੀਰਵਾਰ ਤੜਕੇ ਜਲੰਧਰ ਵਿਖੇ ਦੇਹਾਂਤ ਹੋ ਗਿਆ। ਉਹ ਪਿਛਲੇ ਸੱਤ ਸਾਲਾਂ ਤੋਂ ਵੱਧ ਸਮੇਂ ਤੋਂ ਬਿਮਾਰ ਸਨ ਅਤੇ ਵ੍ਹੀਲਚੇਅਰ ’ਤੇ ਸਨ। ਕਈ ਵਾਰ ਹਸਪਤਾਲ ਦਾਖਲ ਰਹਿਣ ਤੋਂ ਬਾਅਦ ਅੱਜ ਤੜਕੇ ਫੋਰਟਿਸ ਹਸਪਤਾਲ ਵਿਖੇ ਉਨ੍ਹਾਂ ਨੇ ਅੰਤਿਮ ਸਾਹ ਲਏ।

ਪੰਜਾਬ ਵਿਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਪੰਜਾਬ ਸਿਆਸਤ ਤੋਂ ਤੜਕ ਸਵੇਰੇ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸਦੇ ਚਲਦੇ ਇਹ ਐਲਾਨ ਕੀਤਾ ਗਿਆ ਹੈ।

ਇਹ ਐਲਾਨ ਸਾਬਕਾ ਕੈਬਿਨੇਟ ਮੰਤਰੀ ਭਗਤ ਚੁੰਨੀ ਲਾਲ ਜੀ ਦੇ ਅਕਾਲ ਚਲਾਣੇ ਦੇ ਸਬੰਧ ਵਿਚ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ ਪੂਰਨਿਆਂ ’ਤੇ ਚੱਲਦਿਆਂ ਦੱਬੇ-ਕੁਚਲੇ, ਗਰੀਬਾਂ ਅਤੇ ਦਲਿਤਾਂ ਦੇ ਹੱਕਾਂ ਲਈ ਸੰਘਰਸ਼ ਕਰਨ ਵਾਲੇ ਸਾਬਕਾ ਕੈਬਿਨੇਟ ਮੰਤਰੀ ਭਗਤ ਚੁੰਨੀ ਲਾਲ ਜੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਰਕਾਰ ਨੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸੰਘਰਸ਼, ਸਮਾਜ ਸੇਵਾ ਅਤੇ ਗਰੀਬਾਂ ਦੇ ਹੱਕਾਂ ਲਈ ਸਮਰਪਣ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਭਗਤ ਚੁੰਨੀ ਲਾਲ ਜੀ ਦੇ ਅਕਾਲ ਚਲਾਣੇ ਨਾਲ ਪੰਜਾਬ ਦੀ ਸਿਆਸਤ ਅਤੇ ਸਮਾਜਿਕ ਖੇਤਰ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਸਰਕਾਰ ਨੇ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਦੁੱਖ ਦਾ ਇਜ਼ਹਾਰ ਕੀਤਾ ਹੈ।

ਭਾਜਪਾ ਦੇ ਦਿੱਗਜ ਆਗੂ ਭਗਤ ਚੁੰਨੀ ਲਾਲ 2012 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਦੌਰਾਨ ਸਥਾਨਕ ਸਰਕਾਰਾਂ, ਮੈਡੀਕਲ ਸਿੱਖਿਆ, ਜੰਗਲਾਤ, ਵਣਜੀਵ ਅਤੇ ਕਿਰਤ ਵਰਗੇ ਕਈ ਅਹਿਮ ਵਿਭਾਗਾਂ ਦੇ ਮੰਤਰੀ ਰਹੇ। ਉਹ 1997, 2007 ਅਤੇ 2012 ਵਿੱਚ ਜਲੰਧਰ ਪੱਛਮੀ (ਪਹਿਲਾਂ ਜਲੰਧਰ ਦੱਖਣੀ) ਹਲਕੇ ਤੋਂ ਤਿੰਨ ਵਾਰ ਵਿਧਾਇਕ ਚੁਣੇ ਗਏ। ਇਸ ਤੋਂ ਇਲਾਵਾ ਉਹ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਸਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment