ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਦਾ PGI ‘ਚ ਹੋਇਆ ਦੇਹਾਂਤ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ 5 ਵਾਰ ਰਹਿ ਚੁੱਕੇ ਕਾਂਗਰਸੀ ਵਿਧਾਇਕ ਤੇ ਆਲ ਇੰਡੀਆ ਕਾਂਗਰਸ ਸੀਨੀਅਰ ਨੇਤਾ ਪੰਡਿਤ ਬਾਲ ਮੁਕੰਦ ਸ਼ਰਮਾ ਦਾ ਚੰਡੀਗੜ੍ਹ ਪੀ.ਜੀ.ਆਈ ‘ਚ ਦੇਹਾਂਤ ਹੋ ਗਿਆ ਹੈ। ਬਾਲ ਮੁਕੰਦ ਸ਼ਰਮਾ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਜਿਸ ਕਰਕੇ ਉਹਨਾਂ ਨੂੰ ਪੀ.ਜੀ.ਆਈ ‘ਚ ਭਰਤੀ ਕਰਵਾਇਆ ਗਿਆ ਸੀ।

ਜਾਣਕਾਰੀ ਦਿੰਦਿਆਂ ਬਾਲ ਮੁਕੰਦ ਸ਼ਰਮਾ ਦੇ ਪੁੱਤਰ ਰਾਜਿੰਦਰ ਸ਼ਰਮਾ ਤੇ ਵਕੀਲ ਗੁਲਸ਼ਨ ਸ਼ਰਮਾ ਨੇ ਦੱਸਿਆ ਕਿ ਅੱਜ ਉਨ੍ਹਾਂ ਦੇ ਪਿਤਾ ਬਾਲ ਮੁਕੰਦ ਸ਼ਰਮਾ ਦਾ ਜਨਮ ਦਿਨ ਸੀ ਤੇ ਉਹ 90 ਸਾਲ ਹੋ ਗਏ ਸਨ।

ਪਰਿਵਾਰ ਅਨੁਸਾਰ 4 ਜਨਵਰੀ ਨੂੰ ਦੁਪਹਿਰ 12 ਵਜੇ ਫਿਰੋਜ਼ਪੁਰ ਸ਼ਹਿਰ ਦੇ ਜੀਰਾ ਗੇਟ ਵਿਖੇ ਸ਼ਮਸ਼ਾਨਘਾਟ ‘ਚ ਸਾਬਕਾਮੰਤਰੀ ਸ਼ਰਮਾ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

Share This Article
Leave a Comment