ਚੰਡੀਗੜ੍ਹ: ਕਾਂਗਰਸ ਪਾਰਟੀ ਨੇ ਸਮਰਾਲਾ ਤੋਂ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਪਾਰਟੀ ’ਚੋਂ ਬਾਹਰ ਕਰ ਦਿੱਤਾ ਹੈ। ਇਸ ਵਾਰ ਸਮਰਾਲਾ ਤੋਂ ਕਾਂਗਰਸ ਵੱਲੋਂ ਸਾਬਕਾ ਮੰਤਰੀ ਸਵਰਗੀ ਕਰਮ ਸਿੰਘ ਗਿੱਲ ਦੇ ਪੁੱਤਰ ਰੁਪਿੰਦਰ ਸਿੰਘ ਰਾਜਾ ਗਿੱਲ ਨੂੰ ਟਿਕਟ ਦੇਣ ਮਗਰੋਂ ਢਿੱਲੋਂ ਆਜ਼ਾਦ ਚੋਣ ਲੜ ਰਹੇ ਹਨ। ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਢਿੱਲੋਂ ਨੂੰ ਕਾਂਗਰਸ ਚੋਂ ਕੱਢਿਆ ਗਿਆ ਹੈ।
ਉੱਥੇ ਹੀ ਅੱਜ ਹੀ ਅਟਾਰੀ ਤੋਂ ਮੌਜੂਦਾ ਵਿਧਾਇਕ ਤਰਸੇਮ ਸਿੰਘ ਡੀਸੀ ਨੂੰ ਵੀ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ।
ਇਸ ਤੋਂ ਪਹਿਲਾਂ ਬਰਨਾਲਾ ਤੋਂ ਸਾਬਕਾ ਵਿਧਾਇਕ ਅਤੇ ਕੈਪਟਨ ਦੇ ਖਾਸਮ ਖਾਸ ਮੰਨੇ ਜਾਂਦੇ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਵਿੱਚੋਂ ਬਾਹਰ ਕੱਢਿਆ ਗਿਆ ਸੀ। ਕੁਝ ਦਿਨ੍ਹਾਂ ਵਿੱਚ ਹੀ ਪਾਰਟੀ ਵੱਡੇ ਕਈ ਆਗੂਆਂ ਨੂੰ ਬਾਹਰ ਦਾ ਰਸਤਾ ਵਿਖਾ ਦਿੱਤਾ ਗਿਆ ਹੈ।