ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦਾ 75 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦਾ ਦੇਹਾਂਤ ਹੋਇਆ, ਉਹ ਚੰਡੀਗੜ੍ਹ ਵਿਖੇ ਰਹਿੰਦੇ ਸਨ।
ਹਰਚਰਨ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਨਿਯੁਕਤ ਕੀਤੇ ਜਾਣ ਵਾਲੇ ਪਹਿਲੇ ਮੁੱਖ ਸਕੱਤਰ ਸਨ ਤੇ ਉਨ੍ਹਾਂ ਨੇ 2 ਸਾਲਾਂ ਤੋਂ ਵੱਧ ਸਮੇਂ ਲਈ ਸ਼੍ਰੋਮਣੀ ਕਮੇਟੀ ‘ਚ ਕੰਮ ਕੀਤਾ ਸੀ। ਜ਼ਿਕਰਯੋਗ ਹੈ ਕਿ ਪਾਵਨ ਸਰੂਪਾਂ ਦੇ ਮਾਮਲੇ ‘ਚ ਪਿਛਲੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਉਨ੍ਹਾਂ ਨੂੰ ਤਲਬ ਕੀਤਾ ਗਿਆ ਸੀ।
ਹਰਚਰਨ ਸਿੰਘ ਪੰਜਾਬ ਐਂਡ ਸਿੰਧ ਬੈਂਕ ਦੇ ਜਨਰਲ ਮੈਨੇਜਰ ਵੀ ਰਹੇ ਸਨ।