ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਧੀ ਬੀਬਾ ਗੁਰਮਨ ਕੌਰ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਗੁਰਮਨ ਕੌਰ ਪਿਛਲੇ ਕਾਫੀ ਲੰਮੇ ਸਮੇਂ ਤੋਂ ਬਰੇਨ ਟਿਊਮਰ ਦੀ ਬਿਮਾਰੀ ਨਾਲ ਪੀੜਤ ਸੀ। ਅਤੇ ਉਨ੍ਹਾਂ ਦਾ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖਰੀ ਸਾਹ ਲਿਆ।
ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸ਼੍ਰੋਮਣੀ ਕਮੇਟੀ ਮੈਂਬਰ ਮਲਕੀਤ ਸਿੰਘ ਚੰਗਾਲ, ਸਾਬਕਾ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ, ਅਮਨਬੀਰ ਸਿੰਘ ਚੈਰੀ, ਸਾਬਕਾ ਚੇਅਰਮੈਨ ਪ੍ਰਿਤਪਾਲ ਸਿੰਘ ਹਾਂਡਾ, ਪ੍ਰਿੰਸੀਪਲ ਗੁਰਚਰਨ ਸਿੰਘ ਹਰੀਕਾ, ਯਾਦਵਿੰਦਰ ਸਿੰਘ ਨਿਰਮਾਣ ਸਮੇਤ ਹੋਰਨਾਂ ਆਗੂਆਂ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਸ ਦੁੱਖਦਾਇਕ ਖਬਰ ਤੋਂ ਬਾਅਦ ਲੌਂਗੋਵਾਲ ਸਮੇਤ ਨੇੜਲੇ ਇਲਾਕਿਆਂ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਸਸਕਾਰ ਅੱਜ (ਸੋਮਵਾਰ) 11:00 ਵਜੇ ਰਾਮ ਬਾਗ ਲੋਹਾਖੇੜਾ ਰੋਡ , ਲੌਂਗੋਵਾਲ ਵਿਖੇ ਹੋਵੇਗਾ ।