ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਮੋਹਨ ਧਵਨ ਦਾ ਬੀਤੀ ਸ਼ਾਮ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਧਵਨ ਲੰਬੇ ਸਮੇਂ ਤੋਂ ਬਿਮਾਰ ਸਨ, 83 ਸਾਲ ਦੀ ਉਮਰ ‘ਚ ਉਨ੍ਹਾਂ ਨੇ ਮੈਕਸ ਹਸਪਤਾਲ ਵਿੱਚ ਆਖਰੀ ਸਾਹ ਲਏ।
ਸਾਲ 1989 ਵਿੱਚ ਧਵਨ ਚੰਡੀਗੜ੍ਹ ਦੇ ਸੰਸਦ ਚੁਣੇ ਗਏ ਸਨ। ਸਾਬਕਾ ਪ੍ਰਧਾਨ ਮੰਤਰੀ ਚੰਦਰ ਸ਼ੇਖਰ ਦੀ ਸਰਕਾਰ ਵਿੱਚ ਉਹ ਸ਼ਹਿਰੀ ਹਵਾਬਾਜ਼ੀ ਮੰਤਰੀ ਰਹੇ। ਇਸ ਤੋਂ ਬਾਅਦ ਉਹ ਕਾਂਗਰਸ, ਬਸਪਾ ਅਤੇ ਬਾਅਦ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਸ ਸਮੇਂ ਹਰਮੋਹਨ ਧਵਨ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।