ਨਵੀਂ ਦਿੱਲੀ: ਸਾਬਕਾ ਕੇਂਦਰੀ ਮੰਤਰੀ ਅਤੇ ਰਾਹੁਲ ਗਾਂਧੀ ਦੇ ਕਰੀਬੀ ਆਰਪੀਐਨ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਅੱਜ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਸੀ। RPN ਸਿੰਘ ਕੇਂਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ, ਧਰਮਿੰਦਰ ਪ੍ਰਧਾਨ ਅਤੇ ਹੋਰ ਨੇਤਾਵਾਂ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਸੂਤਰਾਂ ਮੁਤਾਬਕ ਆਰਪੀਐਨ ਸਿੰਘ ਭਾਜਪਾ ਦੀ ਟਿਕਟ ‘ਤੇ ਪਦਰੂਨਾ ਸੀਟ ਤੋਂ ਸਵਾਮੀ ਪ੍ਰਸਾਦ ਮੌਰਿਆ ਵਿਰੁੱਧ ਚੋਣ ਲੜ ਸਕਦੇ ਹਨ।
ਆਰਪੀਐਨ ਸਿੰਘ ਦੇ ਭਾਜਪਾ ਵਿੱਚ ਸ਼ਾਮਲ ਹੋਣ ‘ਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਉਹ ਅੱਜ ਪਾਰਟੀ ਵਿੱਚ ਆਰਪੀਐਨ ਸਿੰਘ ਦਾ ਦਿਲੋਂ ਸਵਾਗਤ ਕਰਦੇ ਹਨ। ਅਸੀਂ ਬਹੁਤ ਖੁਸ਼ ਹਾਂ ਕਿ ਪੀਐਮ ਮੋਦੀ ਦੀ ਅਗਵਾਈ ਸਵੀਕਾਰ ਕਰਦੇ ਹੋਏ ਉਹ ਭਾਜਪਾ ਵਿੱਚ ਸ਼ਾਮਲ ਹੋਏ।
ਇਹ ਵੀ ਪੜ੍ਹੋ: ਫੰਡਾਂ ਦੀ ਦੁਰਵਰਤੋਂ ਕਰਨ ਵਾਲੀਆਂ ਸਿਆਸੀ ਪਾਰਟੀਆਂ ਖਿਲਾਫ ਹੋਵੇ ਸਖਤ ਕਾਰਵਾਈ: SC
ਆਰਪੀਐਨ ਸਿੰਘ ਨੇ ਆਪਣੇ ਟਵਿਟਰ ਹੈਂਡਲ ਦਾ ਬਾਇਓ ਬਦਲ ਦਿੱਤਾ ਹੈ। ਉਨ੍ਹਾਂ ਨੇ ਕਾਂਗਰਸ ਪਾਰਟੀ ਨਾਲ ਸਬੰਧਿਤ ਅਹੁਦੇ ਦੀ ਸੂਚਨਾ ਇੱਥੋਂ ਹਟਾ ਦਿੱਤੀ ਹੈ। ਆਰਪੀਐਨ ਸਿੰਘ ਨੇ ਟਵੀਟ ਕਰਕੇ ਕਿਹਾ ਕਿ ‘ਅੱਜ ਜਦੋਂ ਪੂਰਾ ਦੇਸ਼ ਗਣਤੰਤਰ ਦਿਵਸ ਮਨਾ ਰਿਹਾ ਹੈ, ਉਹ ਆਪਣੇ ਸਿਆਸੀ ਜੀਵਨ ਦਾ ਇੱਕ ਨਵਾਂ ਅਧਿਆਏ ਸ਼ੁਰੂ ਕਰ ਰਹੇ ਹਨ। ਜੈ ਹਿੰਦ।’
Today, at a time, we are celebrating the formation of our great Republic, I begin a new chapter in my political journey. Jai Hind pic.twitter.com/O4jWyL0YDC
— RPN Singh (@SinghRPN) January 25, 2022