ਨਵੀਂ ਦਿੱਲੀ: ਸਾਬਕਾ ਕੇਂਦਰੀ ਮੰਤਰੀ ਅਤੇ ਜਨਤਾ ਦਲ ਯੂਨਾਈਟਿਡ (ਜੇਡੀਯੂ) ਦੇ ਸਾਬਕਾ ਕੌਮੀ ਪ੍ਰਧਾਨ ਸ਼ਰਦ ਯਾਦਵ ਦਾ 75 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਜਿਸ ਦੀ ਜਾਣਕਾਰੀ ਸ਼ਰਦ ਯਾਦਵ ਦੀ ਬੇਟੀ ਸ਼ੁਭਾਸਿਨੀ ਯਾਦਵ ਨੇ ਸੋਸ਼ਲ ਮੀਡੀਆ ਜ਼ਰੀਏ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸਾਰੇ ਨੇਤਾਵਾਂ ਨੇ ਸ਼ਰਦ ਯਾਦਵ ਨੂੰ ਸ਼ਰਧਾਂਜਲੀ ਦਿੱਤੀ ਹੈ।
ਪੀਐਮ ਮੋਦੀ ਨੇ ਸ਼ਰਧਾਂਜਲੀ ਦਿੱਤੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵਿੱਟਰ ‘ਤੇ ਲਿਖਿਆ, ‘ ਮੈ ਸ਼ਰਦ ਯਾਦਵ ਜੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਾ ਹੈ। ਸ਼ਰਧ ਜੀ ਨੇ ਆਪਣੇ ਲੰਬੇ ਜਨਤਕ ਕਰੀਅਰ ਵਿੱਚ ਆਪਣੇ ਆਪ ਨੂੰ ਸੰਸਦ ਮੈਂਬਰ ਵਜੋਂ ਵੱਖਰਾ ਕੀਤਾ। ਉਹ ਡਾ: ਲੋਹੀਆ ਦੇ ਆਦਰਸ਼ਾਂ ਤੋਂ ਬਹੁਤ ਪ੍ਰਭਾਵਿਤ ਸਨ। ਮੈਂ ਹਮੇਸ਼ਾ ਸਾਡੀ ਗੱਲਬਾਤ ਦੀ ਕਦਰ ਕਰਾਂਗਾ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਮਦਰਦੀ। ਓਮ ਸ਼ਾਂਤੀ।’
Pained by the passing away of Shri Sharad Yadav Ji. In his long years in public life, he distinguished himself as MP and Minister. He was greatly inspired by Dr. Lohia’s ideals. I will always cherish our interactions. Condolences to his family and admirers. Om Shanti.
— Narendra Modi (@narendramodi) January 12, 2023
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀ ਸ਼ਰਦ ਯਾਦਵ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ- ਸਾਬਕਾ ਕੇਂਦਰੀ ਮੰਤਰੀ ਸ਼੍ਰੀ ਸ਼ਰਦ ਯਾਦਵ ਦੇ ਦੇਹਾਂਤ ਬਾਰੇ ਜਾਣ ਕੇ ਦੁੱਖ ਹੋਇਆ। ਸ਼ਰਦ ਜੀ, ਸੱਤਰਵਿਆਂ ਦੇ ਵਿਦਿਆਰਥੀ ਆਗੂ, ਜਿਨ੍ਹਾਂ ਨੇ ਲੋਕਤਾਂਤਰਿਕ ਕਦਰਾਂ-ਕੀਮਤਾਂ ਲਈ ਲੜਾਈ ਲੜੀ, ਸੰਸਦ ਵਿੱਚ ਦੱਬੇ-ਕੁਚਲੇ ਲੋਕਾਂ ਦੀ ਇੱਕ ਮਹੱਤਵਪੂਰਨ ਰਾਸ਼ਟਰੀ ਆਵਾਜ਼ ਸੀ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ।
Saddened to know about the passing away of former Union Minister Shri Sharad Yadav. A student leader of seventies who fought for democratic values, Sharad ji was an important national voice of the dispossessed in Parliament. My deepest condolences to his family and admirers.
— President of India (@rashtrapatibhvn) January 12, 2023