ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਵਿਗੜੀ ਸਿਹਤ, ਦਿੱਲੀ AIIMS ਵਿੱਚ ਦਾਖਲ

Global Team
2 Min Read

ਨਿਊਜ਼ ਡੈਸਕ: ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ 10 ਜਨਵਰੀ ਨੂੰ ਦੋ ਵਾਰ ਬੇਹੋਸ਼ ਹੋਣ ਤੋਂ ਬਾਅਦ ਸੋਮਵਾਰ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿੱਚ ਦਾਖਲ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ 74 ਸਾਲਾ ਧਨਖੜ ਦਾ ਐਮਆਰਆਈ ਹੋਇਆ ਹੈ ਅਤੇ ਹੋਰ ਟੈਸਟ ਮੰਗਲਵਾਰ ਨੂੰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਾਬਕਾ ਉਪ ਰਾਸ਼ਟਰਪਤੀ 10 ਜਨਵਰੀ ਨੂੰ ਸਵੇਰੇ 3:30 ਵਜੇ ਦੇ ਕਰੀਬ ਵਾਸ਼ਰੂਮ ਵਿੱਚ “ਦੋ ਵਾਰ ਬੇਹੋਸ਼” ਹੋ ਗਏ ਸਨ।

ਇੱਕ ਅਧਿਕਾਰੀ ਨੇ ਕਿਹਾ ਅੱਜ ਉਹ ਜਾਂਚ ਲਈ ਏਮਜ਼ ਗਏ ਸਨ ਜਦੋਂ ਡਾਕਟਰਾਂ ਨੇ ਜ਼ੋਰ ਦਿੱਤਾ ਕਿ ਉਨ੍ਹਾਂ ਨੂੰ ਟੈਸਟਾਂ ਲਈ ਦਾਖਲ ਕਰਵਾਇਆ ਜਾਵੇ। ਉਹ ਰਾਤ ਭਰ ਉੱਥੇ ਹੀ ਰਹਿਣਗੇ। ਉਨ੍ਹਾਂ ਕਿਹਾ ਕਿ ਧਨਖੜ ਪਹਿਲਾਂ ਵੀ ਕਈ ਵਾਰ ਬੇਹੋਸ਼ ਹੋ ਗਏ ਸਨ।

ਦਸ ਦਈਏ ਕਿ ਧਨਖੜ ਨੇ 21 ਜੁਲਾਈ ਨੂੰ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਉਪ-ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੂੰ ਪਿਛਲੇ ਸਾਲ ਦਿਲ ਦੀਆਂ ਬਿਮਾਰੀਆਂ ਕਾਰਨ ਏਮਜ਼ ਵਿੱਚ ਵੀ ਦਾਖਲ ਕਰਵਾਇਆ ਗਿਆ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment