ਫੋਰਟਿਸ ਹੈਲਥਕੇਅਰ ਦੇ ਪ੍ਰਮੋਟਰ ਸਿੰਘ ਭਰਾਵਾਂ ਨੂੰ 6 ਮਹੀਨੇ ਦੀ ਜੇਲ੍ਹ

Rajneet Kaur
2 Min Read

ਨਵੀਂ ਦਿੱਲੀ:ਸੁਪਰੀਮ ਕੋਰਟ ਨੇ ਫੋਰਟਿਸ ਹੈਲਥਕੇਅਰ ਲਿਮਟਿਡ ਦੇ ਸਾਬਕਾ ਪ੍ਰਮੋਟਰਾਂ ਮਾਲਵਿੰਦਰ ਸਿੰਘ ਅਤੇ ਸ਼ਿਵਇੰਦਰ ਸਿੰਘ ਨੂੰ 6 ਮਹੀਨੇ ਜੇਲ੍ਹ ਦੀ ਸਜ਼ਾ ਸੁਣਾਈ ਹੈ। ਚੀਫ ਜਸਟਿਸ ਉਦੈ ਉਮੇਸ਼ ਲਲਿਤ ਦੀ ਅਗਵਾਈ ਵਾਲੇ ਬੈਂਚ ਨੇ ਦੋਵਾਂ ਨੂੰ ਇਹ ਸਜ਼ਾ ਫੋਰਟਿਸ ਦੇ ਸ਼ੇਅਰ ਮਲੇਸ਼ੀਆ ਅਧਾਰਿਤ ਆਈਐੱਚਐੱਚ ਹੈਲਥਕੇਅਰ ਨੂੰ ਵੇਚਣ ਸਬੰਧੀ ਇੱਕ ਕੇਸ ਵਿੱਚ ਸੁਣਾਈ ਹੈ।

ਫੋਰਟਿਸ ਹੈਲਥਕੇਅਰ ਲਿਮਟਿਡ ਦੇ ਸਾਬਕਾ ਪ੍ਰਮੋਟਰ ਜਾਪਾਨ ਦੀ ਕੰਪਨੀ ਡਾਇਚੀ ਸਾਂਕਯੋ ਨੇ ਫੋਰਟਿਸ-ਆਈਐੱਚਐੱਚ ਕਰਾਰ ਨੂੰ ਚੁਣੌਤੀ ਦਿੱਤੇ ਜਾਣ ਮਗਰੋਂ ਅਦਾਲਤੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ।  ਜਾਪਾਨੀ ਕੰਪਨੀ ਨੇ ਸਿੰਘ ਭਰਾਵਾਂ ਦੇ ਖਿਲਾਫ ਸਿੰਗਾਪੁਰ ਟ੍ਰਿਬਿਊਨਲ ਵਿੱਚ 3,600 ਕਰੋੜ ਰੁਪਏ ਦੀ ਆਰਬਿਟਰੇਸ਼ਨ ਰਕਮ ਜਿੱਤੀ ਸੀ ਅਤੇ ਇਸ ਨੂੰ ਪ੍ਰਾਪਤ ਕਰਨ ਲਈ ਫੋਰਟਿਸ-ਆਈਐਚਐਚ ਸ਼ੇਅਰ ਸੌਦੇ ਨੂੰ ਚੁਣੌਤੀ ਦਿੱਤੀ ਹੈ। ਡਾਇਚੀ ਅਤੇ ਫੋਰਟਿਸ ਹੈਲਥਕੇਅਰ ਦੇ ਪ੍ਰਮੋਟਰਾਂ ਵਿਚਾਲੇ ਕਾਨੂੰਨੀ ਲੜਾਈ ਕਾਰਨ ਫੋਰਟਿਸ-ਆਈਐੱਚਐੱਚ ਸੌਦਾ ਰੁਕ ਗਿਆ ਸੀ।

ਦਸ ਦਈਏ ਕਿ 15 ਨਵੰਬਰ, 2019 ਨੂੰ, ਸਿਖਰਲੀ ਅਦਾਲਤ ਨੇ ਰੈਨਬੈਕਸੀ ਦੇ ਸਾਬਕਾ ਪ੍ਰਮੋਟਰ ਮਾਲਵਿੰਦਰ ਅਤੇ ਸ਼ਵਿੰਦਰ ਸਿੰਘ ਨੂੰ ਫੋਰਟਿਸ ਹੈਲਥਕੇਅਰ ਵਿੱਚ ਆਪਣੇ ਸ਼ੇਅਰਾਂ ਦੀ ਵੰਡ ਨਾ ਕਰਨ ਲਈ ਆਪਣੇ ਆਦੇਸ਼ ਦੀ ਉਲੰਘਣਾ ਕਰਨ ਲਈ ਮਾਣਹਾਨੀ ਦਾ ਦੋਸ਼ੀ ਠਹਿਰਾਇਆ ਸੀ।  2018 ‘ਚ ਜਦੋਂ ਕੁਝ ਭਾਰਤੀਆਂ ਨੇ ਫੋਰਟਿਸ ਹੈਲਥਕੇਅਰ ਦੇ ਆਪਣੇ ਸ਼ੇਅਰ ਮਲੇਸ਼ੀਆ ਦੀ ਕੰਪਨੀ IHH ਨੂੰ ਵੇਚ ਦਿੱਤੇ ਸਨ ਤਾਂ ਡਾਇਚੀ ਅਦਾਲਤ ‘ਚ ਪਹੁੰਚੇ ਸਨ। ਜਾਪਾਨੀ ਕੰਪਨੀ ਦਾ ਦੋਸ਼ ਹੈ ਕਿ ਫੋਰਟਿਸ ਦੇ ਸਾਬਕਾ ਪ੍ਰਮੋਟਰਾਂ ਨੇ ਉਸ ਨੂੰ ਭਰੋਸਾ ਦਿਵਾਇਆ ਸੀ ਕਿ ਭਾਰਤੀ ਹਸਪਤਾਲ ਲੜੀ ਵਿਚਲੇ ਉਨ੍ਹਾਂ ਦੇ ਸ਼ੇਅਰ ਟ੍ਰਿਬਿਊਨਲ ਦੇ ਫੈਸਲੇ ਅਨੁਸਾਰ ਆਰਬਿਟਰੇਸ਼ਨ ਰਾਸ਼ੀ ਦਾ ਭੁਗਤਾਨ ਕਰਨਗੇ।

ਫੋਰਟਿਸ ਹੈਲਥਕੇਅਰ ਨੇ ਇਕ ਬਿਆਨ ‘ਚ ਕਿਹਾ, ”ਅਸੀਂ ਸਮਝਦੇ ਹਾਂ ਕਿ ਸੁਪਰੀਮ ਕੋਰਟ ਦੇ ਸਾਹਮਣੇ ਸੁਣਵਾਈ ਕੁਝ ਨਿਰਦੇਸ਼ਾਂ ਦੇ ਨਾਲ ਖਤਮ ਹੋ ਗਈ ਹੈ ਅਤੇ ਸੁਓ ਮੋਟੋ ਨੋਟਿਸ ਨਾਲ ਸ਼ੁਰੂ ਕੀਤੀ ਗਈ ਮਾਣਹਾਨੀ ਦੀ ਕਾਰਵਾਈ ਵੀ ਖਤਮ ਹੋ ਗਈ ਹੈ। ਅਸੀਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਾਂਗੇ ਅਤੇ ਭਵਿੱਖ ਦੀ ਕਾਰਵਾਈ ਬਾਰੇ ਕਾਨੂੰਨੀ ਸਲਾਹ ਲਵਾਂਗੇ।

- Advertisement -

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment