40 ਲੱਖ ਦੀ ਰਿਸ਼ਵਤ ਲੈਂਦਿਆਂ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੂੰ ਛੱਡ ਦੇਣ ਦੇ ਦੋਸ਼ ‘ਚ ਚਾਰ ਪੁਲਿਸ ਮੁਲਾਜ਼ਮਾਂ ‘ਤੇ ਮਾਮਲਾ ਦਰਜ

TeamGlobalPunjab
2 Min Read

ਤਰਨਤਾਰਨ : ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਦੋ ਭਰਾਵਾਂ ਨੂੰ 20 ਕਿੱਲੋ ਤੋਂ ਵੱਧ ਅਫੀਮ ਸਮੇਤ ਗ੍ਰਿਫ਼ਤਾਰ ਕਰਨ ਤੇ ਫਿਰ 40 ਲੱਖ ਦੀ ਰਿਸ਼ਵਤ ਲੈ ਕੇ ਛੱਡ ਦੇਣ ਦੇ ਕਥਿਤ ਦੋਸ਼ਾਂ ਹੇਠ ਥਾਣਾ ਸਿਟੀ ਤਰਨਤਾਰਨ ’ਚ ਪੁਲਿਸ ਦੇ ਸਪੈਸ਼ਲ ਸੈੱਲ ਦੇ ਚਾਰ ਮੁਲਾਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।

ਰਣਜੀਤ ਸਿੰਘ ਰਾਣਾ ਅਤੇ ਉਸ ਦੇ ਭਰਾ ਜਸਪਾਲ ਸਿੰਘ ਦੋਵੇਂ ਵਾਸੀ ਭਿੱਟੇਵੱਡ (ਅੰਮ੍ਰਿਤਸਰ) ਨੂੰ 21 ਕਿਲੋ ਅਫੀਮ ਸਮੇਤ ਕਾਬੂ ਕੀਤਾ ਸੀ। ਸਥਾਨਕ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਬਰਜਿੰਦਰ ਸਿੰਘ ਨੇ ਦੱਸਿਆ ਕਿ ਸ਼ੱਕੀ ਪੁਲਿਸ ਮੁਲਾਜ਼ਮ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਅਤੇ ਮਲਕੀਤ ਸਿੰਘ ਸਨ, ਅਤੇ ਕਾਂਸਟੇਬਲ ਅਰਪਿੰਦਰਜੀਤ ਸਿੰਘ ਅਤੇ ਅਰਸ਼ਦੀਪ ਸਿੰਘ ਹਨ। ਡੀਐਸਪੀ ਨੇ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਨੇ ਰਣਜੀਤ ਐਵੀਨਿਊ ਤੋਂ ਦੋ ਤਸਕਰਾਂ ਨੂੰ 20 ਅਗਸਤ ਨੂੰ ਇੱਕ ਕਾਰ ਵਿੱਚ ਸਫ਼ਰ ਕਰਦੇ ਸਮੇਂ ਕਾਬੂ ਕੀਤਾ ਪਰ ਕਥਿਤ ਤੌਰ ‘ਤੇ ਉਨ੍ਹਾਂ ਨੂੰ ਛੱਡ ਦਿੱਤਾ। ਰਾਣਾ ਅਤੇ ਜਸਪਾਲ ਸਿੰਘ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਨੇ 28 ਅਕਤੂਬਰ ਨੂੰ ਮੁੜ ਕਾਬੂ ਕੀਤਾ ਸੀ ਅਤੇ ਪੁੱਛਗਿੱਛ ਦੌਰਾਨ ਉਨ੍ਹਾਂ ਨੇ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਨੂੰ 40 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਛੱਡ ਦਿੱਤਾ ਗਿਆ ਸੀ। ਡੀਐਸਪੀ ਨੇ ਦੱਸਿਆ ਕਿ ਸਾਰੇ ਛੇ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ 1988 ਦੀ ਧਾਰਾ 7 ਅਤੇ ਐਨਡੀਪੀਐਸ ਐਕਟ ਦੀ ਧਾਰਾ 18, 29, 59, 61 ਅਤੇ 85 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਅਰਪਿੰਦਰ ਸਿੰਘ ਅਤੇ ਅਰਸ਼ਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਜਦਕਿ ਬਾਕੀ ਦੋ ਫਰਾਰ ਸਨ। ਡੀਐਸਪੀ ਨੇ ਦੱਸਿਆ ਕਿ ਇਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Share this Article
Leave a comment