ਇੱਕੋ ਪਿੰਡ ਦੀਆਂ ਚਾਰ ਧੀਆਂ ਪੰਜਾਬ ਪੁਲਿਸ ‘ਚ ਭਰਤੀ,ਬੈਂਸ ਨੇ ਸਿਰੋਪਾਓ ਪਾ ਕੇ ਕੀਤਾ ਵਿਸ਼ੇਸ਼ ਸਨਮਾਨ

Rajneet Kaur
2 Min Read

ਚੰਡੀਗੜ੍ਹ: ਦੇਸ਼ ਦੀਆਂ ਧੀਆਂ ਹੁਣ ਹਰੇਕ ਖੇਤਰ ਵਿਚ ਮੁੰਡਿਆਂ ਨਾਲੋਂ ਅੱਗੇ ਹਨ,ਭਾਵੇਂ ਕੋਈ ਵੀ ਖੇਤਰ ਹੋਵੇਂ ਧੀਆਂ ਨੇ ਸਖ਼ਤ ਮਿਹਨਤ ਕਰਕੇ ਆਪਣੇ ਮਾਪਿਆਂ ਤੇ ਆਪੋ ਆਪਣੇ ਪਿੰਡਾਂ ਦਾ ਨਾਂ ਰੋਸ਼ਨ ਕੀਤਾ ਹੈ।

ਰੂਪਨਗਰ ਜ਼ਿਲ੍ਹੇ ਦੇ ਪਿੰਡ ਖਰੋਟਾ ਦੀਆਂ ਇੱਕੋ ਪਰਿਵਾਰ ਦੀਆਂ 3 ਲੜਕੀਆਂ ਤੇ ਪਿੰਡ ਦੀ ਇੱਕ ਨੂੰਹ ਪੰਜਾਬ ਪੁਲਿਸ ਵਿੱਚ ਨੌਕਰੀ ਪ੍ਰਾਪਤ ਕਰਨ ਵਿੱਚ ਸਫਲ ਹੋਈਆਂ ਹਨ, ਜਿਸ ਨੂੰ ਲੈ ਕੇ ਪਰਿਵਾਰ ਵਿਚ ਹੀ ਨਹੀ ਸਗੋਂ ਪਿੰਡ ਵਿਚ ਖੁਸ਼ੀ ਦਾ ਮਾਹੌਲ ਹੈ।ਸ਼ੁੱਕਰਵਾਰ ਨੂੰ ਪਿੰਡ ਆਲੋਵਾਲ ਵਿਖੇ ਆਪ ਦੀ ਸਰਕਾਰ,ਆਪ ਦੇ ਦੁਆਰ ਪ੍ਰੋਗਰਾਮ ਵਿੱਚ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੁਆਰਾ ਪੁਲਿਸ ਵਿਚ ਭਰਤੀ ਹੋਣ ਵਾਲੀਆ ਲੜਕੀਆ ਤੇ ਪਿੰਡ ਦੀ ਨੂੰਹ ਨੂੰ ਸਿਰੋਪਾਓ ਪਾ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਮੌਕੇ ਇੱਕ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪਿੰਡ ਖਰੋਟਾ ਦੇ ਥਰਮਲ ਪਲਾਂਟ ਰੂਪਨਗਰ ਵਿੱਚ ਠੇਕੇਦਾਰੀ ਸਿਸਟਮ ਅਧੀਨ ਕੰਮ ਕਰਨ ਵਾਲੇ ਮਜ਼ਦੂਰ ਅਮਰਜੀਤ ਸਿੰਘ ਦੀਆਂ ਪੁੱਤਰੀਆਂ ਨਤਿੰਦਰ ਕੌਰ ਅਤੇ ਗਗਨਦੀਪ ਕੌਰ ਤੋਂ ਇਲਾਵਾ ਭਤੀਜੀ ਮਨਦੀਪ ਕੌਰ ਅਤੇ ਸਾਬਕਾ ਸਰਪੰਚ ਰਾਮਪਾਲ ਦੀ ਨੂੰਹ ਹਰਪ੍ਰੀਤ ਕੌਰ ਨਿਰੋਲ ਮੈਰਿਟ ਦੇ ਆਧਾਰ ਤੇ ਪੰਜਾਬ ਪੁਲੀਸ ਵਿੱਚ ਭਰਤੀ ਹੋਈਆਂ ਹਨ।

ਬੈਂਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਲੜਕੀਆਂ ਨੂੰ ਉਚੇਰੀ ਸਿੱਖਿਆ ਦਿਵਾਉਣ ਲਈ ਅੱਗੇ ਆਉਣ ਤੇ ਪੰਜਾਬ ਸਰਕਾਰ ਲੜਕੀਆਂ ਨੂੰ ਮੈਰਿਟ ਦੇ ਆਧਾਰ ਤੇ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਿਸ਼ ਤੋਂ ਨੌਕਰੀਆਂ ਮੁਹੱਈਆ ਕਰਵਾਏਗੀ।

- Advertisement -

 

Share this Article
Leave a comment