ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ‘ਚ ਧਮਾਕੇ ‘ਚ 4 ਲੋਕਾਂ ਦੀ ਮੌਤ, 10 ਜ਼ਖਮੀ

Global Team
1 Min Read

ਪੇਸ਼ਾਵਰ— ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਇਕ ਬਾਜ਼ਾਰ ‘ਚ ਸਵੇਰੇ ਹੋਏ ਧਮਾਕੇ ‘ਚ ਘੱਟੋ-ਘੱਟ 4 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਬਰਖਾਨ ਦੇ ਡਿਪਟੀ ਕਮਿਸ਼ਨਰ ਅਬਦੁੱਲਾ ਖੋਸੋ ਨੇ ਡਾਨ ਅਖਬਾਰ ਨੂੰ ਦੱਸਿਆ ਕਿ ਧਮਾਕਾ ਰਖਾਨੀ ਬਾਜ਼ਾਰ ਖੇਤਰ ‘ਚ ਇਕ ਮੋਟਰਸਾਈਕਲ ‘ਤੇ ਲਗਾਏ ਗਏ ਆਈਈਡੀ ਨਾਲ ਹੋਇਆ।
ਬਰਖਾਨ ਦੇ ਸਟੇਸ਼ਨ ਇੰਚਾਰਜ ਸੱਜਾਦ ਅਫਜ਼ਲ ਨੇ ਦੱਸਿਆ ਕਿ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਪੁਲਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਅਗਲੇਰੀ ਜਾਂਚ ਲਈ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ।

ਘਟਨਾ ਦੀਆਂ ਕੁਝ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਹਨ, ਜਿਨ੍ਹਾਂ ਦੀ ਪੁਸ਼ਟੀ ਨਹੀਂ ਕੀਤੀ ਜਾ ਸਕਦੀ ਹੈ। ਇਨ੍ਹਾਂ ਵੀਡੀਓਜ਼ ਵਿੱਚ ਕਾਰਕੁਨਾਂ ਨੂੰ ਕਥਿਤ ਅਪਰਾਧ ਵਾਲੀ ਥਾਂ ਤੋਂ ਲਹੂ-ਲੁਹਾਨ ਪੀੜਤਾਂ ਨੂੰ ਲਿਜਾਂਦੇ ਦੇਖਿਆ ਜਾ ਸਕਦਾ ਹੈ ਅਤੇ ਆਲੇ-ਦੁਆਲੇ ਭਾਰੀ ਭੀੜ ਦਿਖਾਈ ਦੇ ਰਹੀ ਹੈ।
ਬਲੋਚਿਸਤਾਨ ਦੇ ਮੁੱਖ ਮੰਤਰੀ ਮੀਰ ਅਬਦੁਲ ਕੁਦੁਸ ਬਿਜੈਂਜੋ ਨੇ ਧਮਾਕੇ ਦੀ ਨਿੰਦਾ ਕੀਤੀ ਹੈ ਅਤੇ ਅਧਿਕਾਰੀਆਂ ਨੂੰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਹਰ ਸੰਭਵ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।

 

Share this Article
Leave a comment