ਜਗਰਾਓਂ: ਜਗਰਾਓਂ ਵਿੱਚ ਬੀਤੇ ਸ਼ਾਮ ਗੈਂਗਸਟਰਾਂ ਨੇ ਦਿਨ-ਦਿਹਾੜੇ ਨਵੀਂ ਦਾਣਾ ਮੰਡੀ ਵਿੱਚ ਪੁਲਿਸ ਦੇ ਦੋ ਸਹਾਇਕ ਸਬ ਇੰਸਪੈਕਟਰਾਂ (ਏਐਸਆਈਜ਼) ਦਾ ਕਤਲ ਕਰ ਦਿੱਤਾ ਗਿਆ ਸੀ।
ਪੁਲਿਸ ਨੇ ਕਤਲ ਦੇ ਮਾਮਲੇ ‘ਚ ਸ਼ਾਮਲ ਚਾਰ ਮੁਲਜ਼ਮਾਂ ਜਿਨ੍ਹਾਂ ਵਿੱਚੋਂ ਇੱਕ ਖ਼ਤਰਨਾਕ ਗੈਂਗਸਟਰ ਦੀ ਪਛਾਣ ਕੀਤੀ ਹੈ।
ਪੁਲਿਸ ਨੇ ਇਸ ਮਾਮਲੇ ਵਿੱਚ ਜੈਪਾਲ ਸਿੰਘ ਭੁੱਲਰ, ਮੋਗਾ ਦੇ ਬਲਵਿੰਦਰ ਸਿੰਘ ਉਰਫ਼ ਬੱਬੂ, ਖਰੜ ਦੇ ਜਸਪ੍ਰੀਤ ਸਿੰਘ ਅਤੇ ਲੁਧਿਆਣਾ ਜ਼ਿਲ੍ਹੇ ਦੇ ਦਰਸ਼ਨ ਸਿੰਘ ਵਿਰੁੱਧ ਮਕੱਦਮਾ ਨੰਬਰ 94 ਭਾਰਤੀ ਦੰਡਾਵਲੀ ਦੀ ਧਾਰਾ 302, 307, 391, 303, 184, 34 ਤੇ ਆਰਮਜ਼ ਐਕਟ 25/54/59 ਹੇਠ ਮੁਕੱਦਮਾ ਦਰਜ ਕੀਤਾ ਹੈ।
ਜਗਰਾਓਂਪੁਲਿਸ ਦੇ ਐਸਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਫੜਨ ਲਈ ਉਨ੍ਹਾਂ ਦੇ ਸੰਭਾਵਿਤ ਟਿਕਾਣਿਆਂ ’ਤੇ ਵੱਖ-ਵੱਖ ਪੁਲੀਸ ਟੀਮਾਂ ਵੱਲੋਂ ਛਾਪੇ ਮਾਰੇ ਗਏ ਹਨ, ਪਰ ਹਾਲੇ ਕੋਈ ਸਫਲਤਾ ਨਹੀਂ ਮਿਲੀ।
ਪੁਲਿਸ ਨੇ ਕਿਹਾ ਹੈ ਕਿ ਇਨ੍ਹਾਂ ਚਾਰੇ ਲੋੜੀਂਦੇ ਦੋਸ਼ੀਆਂ ਦੀ ਜੇਕਰ ਕਿਸੇ ਨੂੰ ਜਾਣਕਾਰੀ ਹੋਵੇ ਤਾਂ ਉਹ ਐਸਐਸਪੀ ਲੁਧਿਆਣਾ ਦੇ ਨੰਬਰ 98554-37744 ਤੇ ਐਸਪੀ ਜਗਰਾਓਂ ਨੂੰ 95016-00759 ਨੰਬਰਾਂ ‘ਤੇ ਸਪੰਰਕਰ ਕਰਨ ਜਾਂ ਫਿਰ ਪੁਲਿਸ ਕੰਟਰੋਲ ਰੋਮ ਜਗਰਾਓਂ ਦੇ ਨੰਬਰ 0162-4223253 ‘ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਜਾਣਕਾਰੀ ਦੇਣ ਵਾਲਿਆਂ ਨੂੰ ਇਨਾਮ ਦਿੱਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਉਨ੍ਹਾਂ ਸੰਬੰਧੀ ਜਾਣਕਾਰੀ ਵੀ ਗੁਪਤ ਰੱਖੀ ਜਾਵੇਗੀ।