ਮਹਾਰਾਸ਼ਟਰ ਦੇ ਇੱਕ ਪ੍ਰਾਈਵੇਟ ਹਸਪਤਾਲ ‘ਚ ਲੱਗੀ ਅੱਗ, ਚਾਰ ਮਰੀਜ਼ਾਂ ਦੀ ਮੌਤ

TeamGlobalPunjab
1 Min Read

ਥਾਣੇ: ਮਹਾਰਾਸ਼ਟਰ ਦੇ ਥਾਣੇ ਸ਼ਹਿਰ ਦੇ ਹਸਪਤਾਲ ‘ਚ ਇਕ ਵੱਡਾ ਹਾਦਸਾ ਵਾਪਰਿਆ ਹੈ, ਜਿਸ ‘ਚ ਚਾਰ ਲੋਕਾਂ ਦੀ ਮੌਤ ਹੋ ਗਈ। ਥਾਣੇ ਦੇ ਮੁੰਬਰਾ ਇਲਾਕੇ ‘ਚ ਬੁੱਧਵਾਰ ਸਵੇਰੇ ਤੜਕੇ ਇੱਕ ਪ੍ਰਾਈਵੇਟ ਹਸਪਤਾਲ ‘ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ 4 ਮਰੀਜ਼ਾਂ ਦੀ ਮੌਤ ਹੋ ਗਈ ਜਦੋਂ ਕਿ 20 ਮਰੀਜ਼ਾਂ ਨੂੰ ਰੈਸਕਿਊ ਕਰ ਲਿਆ ਗਿਆ।

ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਅੱਗ ਲੱਗਣ ਤੋਂ ਬਾਅਦ ਆਈਸੀਯੂ ‘ਚ ਭਰਤੀ 6 ਲੋਕਾਂ ਨੂੰ ਸ਼ਿਫਟ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਜਿਸ ਦੌਰਾਨ ਚਾਰ ਮਰੀਜ਼ਾਂ ਦੀ ਮੌਤ ਹੋ ਗਈ। ਸ਼ੁਰੂਆਤੀ ਜਾਂਚ ਵਿਚ ਪਤਾ ਲਗਾਇਆ ਗਿਆ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਫ਼ਿਲਹਾਲ ਹਾਦਸੇ ਦੀ ਮੁਕੰਮਲ ਜਾਂਚ ਦੇ ਆਦੇਸ਼ ਦੇ ਦਿੱਤੇ ਗਏ ਹਨ। ਇਸ ਤੋਂ ਇਲਾਵਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਮੁਆਵਜ਼ਾ ਦੇਣ ਦਾ ਵੀ ਐਲਾਨ ਕਰ ਦਿੱਤਾ ਗਿਆ।

ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦਾ ਪ੍ਰਸਾਰ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੌਰਾਨ ਮਹਾਰਾਸ਼ਟਰ ਵਿੱਚ ਆਕਸੀਜਨ ਦੀ ਕਮੀ ਦੇ ਨਾਲ ਕਈ ਮਰੀਜ਼ਾਂ ਦੀ ਮੌਤ ਵੀ ਹੋ ਚੁੱਕੀ ਹੈ। ਸੂਬੇ ਵਿਚ ਪਿਛਲੇ ਚੌਵੀ ਘੰਟਿਆਂ ਦੌਰਾਨ 66 ਹਜ਼ਾਰ ਤੋਂ ਵੱਧ ਨਵੇਂ ਕੇਸ ਦਰਜ ਕੀਤੇ ਗਏ ਹਨ।

Share this Article
Leave a comment