ਅਮਰੀਕਾ ਵਿੱਚ ਹੋਈ ਗੋਲੀਬਾਰੀ ਦੌਰਾਨ ਮਾਰੇ ਗਏ 8 ਲੋਕਾਂ ‘ਚ 4 ਸਿੱਖ ਸ਼ਾਮਲ

TeamGlobalPunjab
1 Min Read

ਇੰਡਿਆਨਾਪੋਲਿਸ: ਅਮਰੀਕਾ ਦੇ ਇੰਡਿਆਨਾਪੋਲਿਸ ਸ਼ਹਿਰ ਦੇ ਫੈੱਡਐਕਸ ਫਸੀਲਿਟੀ ‘ਚ ਹੋਈ ਗੋਲੀਬਾਰੀ ਦੌਰਾਨ 8 ਦੀ ਮੌਤ ਹੋ ਗਈ ਜਿਨ੍ਹਾਂ ‘ਚ 4 ਸਿੱਖ ਸ਼ਾਮਲ ਸਨ।

ਮ੍ਰਿਤਕਾਂ ਦੀ ਸ਼ਨਾਖ਼ਤ ਅਮਰਜੀਤ ਕੌਰ ਜੌਹਲ, ਜਸਵਿੰਦਰ ਕੌਰ, ਅਮਰਜੀਤ ਕੌਰ ਸੇਖੋਂ ਅਤੇ ਜਸਵਿੰਦਰ ਸਿੰਘ ਵਜੋਂ ਕੀਤੀ ਗਈ ਹੈ। ਇਸ ਤੋਂ ਇਲਾਵਾ 45 ਸਾਲ ਦੇ ਹਰਪ੍ਰੀਤ ਸਿੰਘ ਗਿੱਲ ਦੀ ਅੱਖ ਦੇ ਨੇੜੇ ਗੋਲੀ ਲੱਗੀ ਹੈ ਅਤੇ ਉਸ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।

ਪੁਲਿਸ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਵੀਰਵਾਰ ਨੂੰ ਰਾਤ 11 ਵਜੇ 19 ਸਾਲਾਂ ਬ੍ਰੈਂਡਹੋਨ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਸੀ ਜੋ ਖ਼ੁਦ ਪਹਿਲਾਂ ਇਸ ਕੰਪਨੀ ਵਿੱਚ ਕੰਮ ਕਰ ਚੁੱਕਿਆ ਹੈ। ਹਮਲਾਵਰ ਨੇ ਆਪਣੀ ਕਾਰ ‘ਚੋਂ ਨਿਕਲਦਿਆਂ ਹੀ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ। ਪੁਲਿਸ ਦੇ ਆਉਣ ਤੋਂ ਪਹਿਲਾਂ ਮੁਲਜ਼ਮ ਨੇ ਖ਼ੁਦ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।

ਰਾਸ਼ਟਰਪਤੀ ਜੋਅ ਬਾਇਡਨ ਨੇ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਾਈਟ ਹਾਊਸ ਅਤੇ ਹੋਰ ਸਰਕਾਰੀ ਇਮਾਰਤਾਂ ’ਤੇ ਝੰਡੇ ਅੱਧੇ ਝੁਕਾਉਣ ਦੇ ਹੁਕਮ ਦਿਤੇ।

- Advertisement -
Share this Article
Leave a comment