ਪਾਕਿਸਤਾਨ ‘ਚ 15 ਦਿਨਾਂ ਵਿੱਚ ਚੌਥੀ ਹਿੰਦੂ ਕੁੜੀ ਅਗਵਾ

Rajneet Kaur
1 Min Read

ਨਿਊਜ਼ ਡੈਸਕ: ਪਾਕਿਸਤਾਨ ‘ਚ ਇਕ ਹੋਰ ਹਿੰਦੂ ਕੁੜੀ  ਅਗਵਾ ਕਰਨ ਦਾ  ਮਾਮਲਾ ਸਾਹਮਣੇ ਆਇਆ ਹੈ। ਕੁੜੀ ਦੇ ਮਾਪਿਆਂ ਨੇ ਕਿਹਾ ਕਿ  ਉਸ ਨੂੰ ਹੈਦਰਾਬਾਦ ਦੇ ਫਤਿਹ ਚੌਕ ਇਲਾਕੇ ਤੋਂ ਉਸ ਸਮੇਂ ਅਗਵਾ ਕੀਤਾ ਗਿਆ ਜਦੋਂ ਉਹ ਘਰ ਵਾਪਿਸ ਆ ਰਹੀ ਸੀ।

ਪਰਿਵਾਰ ਪਾਕਿਸਤਾਨ ਦੇ ਸਿੰਧ ਸੂਬੇ ਵਿਚ ਰਹਿੰਦਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਬੇਟੀ ਨੂੰ ਅਗਵਾ ਕੀਤਾ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ  ਬੇਟੀ ਦੀ ਗੁੰਮਸ਼ੁਦਗੀ ਦੀ ਰਿਪੋਰਟ ਲਿਖਾ ਦਿੱਤੀ ਹੈ। ਪੁਲਿਸ ਮੁਤਾਬਕ ਕੁੜੀ ਦੀ ਭਾਲ ਜਾਰੀ ਹੈ।ਪਿਛਲੇ 15 ਦਿਨਾਂ ਵਿੱਚ ਅਗਵਾ ਦੀ ਇਹ ਚੌਥੀ ਘਟਨਾ ਹੈ।

ਦਸ ਦਈਏ ਕਿ  ਇਸ ਤੋਂ ਪਹਿਲਾਂ ਦੇਸ਼ ਵਿਚ ਹਿੰਦੂ ਭਾਈਚਾਰੇ ਦੀਆਂ 3 ਲੜਕੀਆਂ ਨੂੰ ਅਗਵਾ ਕਰਕੇ ਉਨ੍ਹਾਂ ਨੂੰ ਧਰਮ ਪਰਿਵਰਤਨ ਲਈ ਮਜਬੂਰ ਕੀਤਾ ਗਿਆ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment