ਨਿਊਜ਼ ਡੈਸਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦੇ ਦੌਰੇ ‘ਤੇ ਹਨ। ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਵੀਰਵਾਰ ਨੂੰ ਭਾਰਤੀ ਪ੍ਰਧਾਨ ਮੰਤਰੀ ਨੂੰ ਫਰਾਂਸ ਦੇ ਸਰਵਉੱਚ ਸਨਮਾਨ ਗ੍ਰੈਂਡ ਕਰਾਸ ਆਫ ਦਿ ਲੀਜਨ ਆਫ ਆਨਰ ਨਾਲ ਸਨਮਾਨਿਤ ਕੀਤਾ। ਅੱਜ ਪ੍ਰਧਾਨ ਮੰਤਰੀ ਮੋਦੀ ਬੈਸਟੀਲ ਡੇ ਪਰੇਡ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਹਨ। ਭਾਰਤੀ ਫ਼ੌਜ ਦੀ ਪੰਜਾਬ ਰੈਜੀਮੈਂਟ ਨੂੰ ਬੈਸਟੀਲ ਡੇਅ ਦੇ ਮੌਕੇ ‘ਤੇ ਪ੍ਰੋਗਰਾਮ ਵਿੱਚ ਮਾਰਚ ਕਰਨ ਲਈ ਬੁਲਾਇਆ ਗਿਆ ਹੈ। ਇਸ ਖ਼ਾਸ ਮੌਕੇ ‘ਤੇ ਪੀਐੱਮ ਮੋਦੀ ਨੂੰ ਭਾਰਤੀ ਫ਼ੌਜ ਦੀ ਪੰਜਾਬ ਰੈਜੀਮੈਂਟ ਵੱਲੋਂ ਮਾਰਚ ਕਰਦੇ ਹੋਏ ਸਲਾਮੀ ਦਿੱਤੀ।
ਭਾਰਤ ਦੀਆਂ ਤਿੰਨੋਂ ਸੇਵਾਵਾਂ ਦੀਆਂ ਟੁਕੜੀ ਨੇ ਇਸ ਪਰੇਡ ਵਿਚ ਹਿੱਸਾ ਲੈ ਕੇ ਲੋਕਾਂ ਨੂੰ ਪ੍ਰਭਾਵਤ ਕੀਤਾ। ਇਸ ਮੌਕੇ ‘ਤੇ ਫਰਾਂਸ ਦੇ ਲੜਾਕੂ ਜਹਾਜ਼ਾਂ ਦੇ ਨਾਲ ਭਾਰਤੀ ਹਵਾਈ ਫ਼ੌਜ ਦੇ ਰਾਫੇਲ ਲੜਾਕੂ ਜਹਾਜ਼ਾਂ ਨੇ ਵੀ ‘ਫਲਾਈਪਾਸਟ’ ਵਿਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, “ਭਾਰਤ, ਅਪਣੀਆਂ ਸਦੀਆਂ ਪੁਰਾਣੀਆਂ ਕਦਰਾਂ-ਕੀਮਤਾਂ ਤੋਂ ਪ੍ਰੇਰਿਤ, ਸਾਡੀ ਧਰਤੀ ਨੂੰ ਸ਼ਾਂਤੀਪੂਰਨ, ਖੁਸ਼ਹਾਲ ਅਤੇ ਟਿਕਾਊ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਲਈ ਦ੍ਰਿੜ ਹੈ। ਭਾਰਤ ਦੇ 1.4 ਅਰਬ ਲੋਕ ਮਜ਼ਬੂਤ ਅਤੇ ਭਰੋਸੇਮੰਦ ਭਾਈਵਾਲ ਹੋਣ ਲਈ ਫਰਾਂਸ ਦੇ ਹਮੇਸ਼ਾ ਧੰਨਵਾਦੀ ਰਹਿਣਗੇ। ਇਹ ਰਿਸ਼ਤਾ ਹੋਰ ਮਜਬੂਤ ਹੋਵੇ”।
#WATCH | Indian Army's Punjab Regiment march along the Champs-Élysées during the Bastille Day parade in Paris, France. The contingent is being led by Captain Aman Jagtap. pic.twitter.com/PV24VTgHHo
— ANI (@ANI) July 14, 2023
ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦੀ ਵਿੱਚ ਟਵੀਟ ਕੀਤਾ, “ਵਿਸ਼ਵ ਇਤਿਹਾਸ ਵਿੱਚ ਇੱਕ ਵਿਸ਼ਾਲ, ਭਵਿੱਖ ਵਿੱਚ ਇੱਕ ਨਿਰਣਾਇਕ ਭੂਮਿਕਾ ਨਿਭਾਉਣ ਵਾਲਾ ਇੱਕ ਦੇਸ਼, ਇੱਕ ਰਣਨੀਤਕ ਭਾਈਵਾਲ, ਇੱਕ ਦੋਸਤ। ਸਾਨੂੰ ਇਸ ਸਾਲ 14 ਜੁਲਾਈ ਦੀ ਪਰੇਡ ਦੇ ਮਹਿਮਾਨ ਵਜੋਂ ਭਾਰਤ ਦਾ ਸੁਆਗਤ ਕਰਕੇ ਖੁਸ਼ੀ ਹੋ ਰਹੀ ਹੈ।”
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.