ਫਰਾਂਸ ਦੇ ਸਾਬਕਾ ਰਾਸ਼ਟਰਪਤੀ ਨੂੰ ਹੋਈ ਕੈਦ ਦੀ ਸਜ਼ਾ

TeamGlobalPunjab
1 Min Read

ਨਿਊਜ਼ ਡੈਸਕ: ਫ਼ਰਾਂਸ ਦੇ ਸਾਬਕਾ ਰਾਸ਼ਟਰਪਤੀ ਨਿਕੋਲਸ ਸਰਕੋਜੀ ਨੂੰ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਦੋਸ਼ੀ ਕਰਾਰਦਿਆਂ ਇੱਕ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਸਰਕੋਜੀ ਨੂੰ ਕੋਰਟ ਨੇ ਸਾਲ 2012 ਦੀਆਂ ਚੋਣਾਂ ਵਿੱਚ ਗੈਰਕਾਨੂਨੀ ਫੰਡਿੰਗ ‘ਚ ਦੋਸ਼ੀ ਠਹਿਰਾਇਆ ਹੈ।

66 ਸਾਲਾ ਸਰਕੋਜੀ 2007 ਤੋਂ 2012 ਤੱਕ ਫ਼ਰਾਂਸ ਦੇ ਰਾਸ਼ਟਰਪਤੀ ਸਨ। ਰਿਪੋਰਟਾਂ ਮੁਤਾਬਕ, ਅਦਾਲਤ ਨੇ ਕਿਹਾ ਕਿ ਸਾਬਕਾ ਰਾਸ਼ਟਰਪਤੀ ਖਿਲਾਫ ਗੰਭੀਰ ਦੋਸ਼ ਹਨ, ਜਿਸ ਵਿੱਚ ਉਨ੍ਹਾਂ ਨੇ ਨਿਜੀ ਹਿੱਤ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ। ਅਦਾਲਤ ਨੇ ਕਿਹਾ ਕਿ ਸਰਕੋਜੀ ਨੇ ਸਾਲ 2012 ਵਿੱਚ ਚੋਣਵੀਂ ਹਾਰ ਤੋਂ ਬਾਅਦ ਅਹੁਦੇ ਦੀ ਦੁਵਰਤੋਂ ਕਰਦੇ ਹੋਏ ਪੈਸਿਆਂ ਦਾ ਗ਼ੈਰਕਾਨੂੰਨੀ ਲੈਣ-ਦੇਣ ਕੀਤਾ।

ਇਸ ਤੋਂ ਪਹਿਲਾਂ ਇਸ ਸਾਲ ਦੀ ਸ਼ੁਰੁਆਤ ਵਿੱਚ ਸਰਕੋਜੀ ਨੂੰ ਭ੍ਰਿਸ਼ਟਾਚਾਰ ਅਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦੇ ਦੋਸ਼ਾਂ ਤਹਿਤ ਤਿੰਨ ਸਾਲ ਜੇਲ੍ਹ ਦੀ ਸਜ਼ਾ ਸੁਣਾਈ ਗਈ ਸੀ। ਹਾਲਾਂਕਿ, ਇਸ ‘ਚੋਂ ਦੋ ਸਾਲ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

Share this Article
Leave a comment