ਨਵੀ ਦਿੱਲੀ : ਭਾਰਤ ਅਤੇ ਫਰਾਂਸ ਵਿਚਾਲੇ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਭਾਰਤ ਆ ਰਹੇ ਹਨ। ਉਹ ਆਪਣੀ ਪਤਨੀ ਬ੍ਰਿਗਿਟ ਮੈਕਰੋਨ ਦੇ ਨਾਲ ਤਿੰਨ ਦਿਨਾਂ ਦੌਰੇ ‘ਤੇ ਰਹਿਣਗੇ। ਇਹ ਦੌਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਿਛਲੀ ਫਰਾਂਸ ਯਾਤਰਾ ਤੋਂ ਬਾਅਦ ਹੋ ਰਿਹਾ ਹੈ। ਮੈਕਰੋਨ ਦਾ ਇਹ ਦੌਰਾ ਕਈ ਪੱਖਾਂ ਤੋਂ ਅਹਿਮ ਮੰਨਿਆ ਜਾ ਰਿਹਾ ਹੈ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ 16 ਤੋਂ 19 ਫਰਵਰੀ ਤੱਕ ਭਾਰਤ ਦੇ ਅਧਿਕਾਰਤ ਦੌਰੇ ‘ਤੇ ਹੋਣਗੇ।
ਵਿਦੇਸ਼ ਮੰਤਰਾਲੇ ਦੇ ਅਨੁਸਾਰ, ਰਾਸ਼ਟਰਪਤੀ ਮੈਕਰੋਨ 16 ਫਰਵਰੀ ਦੀ ਦੇਰ ਰਾਤ ਕਰੀਬ 11:30 ਵਜੇ ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਇੰਟਰਨੈਸ਼ਨਲ ਏਅਰਪੋਰਟ ‘ਤੇ ਪਹੁੰਚਣਗੇ। ਉਨ੍ਹਾਂ ਦੇ ਦੌਰੇ ਦੇ ਅਧਿਕਾਰਤ ਪ੍ਰੋਗਰਾਮਾਂ ਦੀ ਸ਼ੁਰੂਆਤ 17 ਫਰਵਰੀ ਤੋਂ ਹੋਵੇਗੀ। ਇਸ ਯਾਤਰਾ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਣ ਦੀ ਉਮੀਦ ਹੈ।
17 ਫਰਵਰੀ ਨੂੰ ਰਾਸ਼ਟਰਪਤੀ ਮੈਕਰੋਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਦੋਵਾਂ ਨੇਤਾਵਾਂ ਵਿਚਾਲੇ ਕਈ ਸਮਝੌਤਿਆਂ ਦਾ ਆਦਾਨ-ਪ੍ਰਦਾਨ ਹੋਵੇਗਾ ਅਤੇ ਇੱਕ ਸਾਂਝਾ ਬਿਆਨ ਵੀ ਜਾਰੀ ਕੀਤਾ ਜਾਵੇਗਾ। ਸ਼ਾਮ ਨੂੰ ਉਹ ਹੋਟਲ ਤਾਜ ਮਹਿਲ ਪੈਲੇਸ ਵਿੱਚ ‘ਭਾਰਤ-ਫਰਾਂਸ ਇਨੋਵੇਸ਼ਨ ਫੋਰਮ’ ਵਿੱਚ ਹਿੱਸਾ ਲੈਣਗੇ। ਇਸ ਤੋਂ ਬਾਅਦ ਰਾਤ ਨੂੰ ਗੇਟਵੇਅ ਆਫ ਇੰਡੀਆ ‘ਤੇ ਇੱਕ ਸਾਂਭਿਆਚਾਰਕ ਪ੍ਰੋਗਰਾਮ ਵਿੱਚ ਵੀ ਸ਼ਾਮਲ ਹੋਣਗੇ।
ਦੱਸ ਦਈਏ ਕਿ ਭਾਰਤ ਏਆਈ ਇੰਪੈਕਟ ਸਮਿਟ 2026 16 ਤੋਂ 20 ਫਰਵਰੀ 2026 ਤੱਕ ਭਾਰਤ ਮੰਡਪਮ, ਪ੍ਰਗਤੀ ਮੈਦਾਨ, ਭਾਰਤ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਮੁੱਖ ਸੰਮੇਲਨ 19 ਅਤੇ 20 ਫਰਵਰੀ ਨੂੰ ਹੋਵੇਗਾ, ਜਿਸਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ। ਰਾਸ਼ਟਰਪਤੀ ਮੈਕਰੋਨ ਨਵੀਂ ਦਿੱਲੀ ਦੇ ‘ਭਾਰਤ ਮੰਡਪਮ’ ਵਿੱਚ ਆਯੋਜਿਤ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ। ਇੱਥੇ ਉਹ AI (ਏ.ਆਈ.) ਇਮਪੈਕਟ ਸਮਿਟ ਦੇ ਉਦਘਾਟਨੀ ਸਮਾਰੋਹ ਵਿੱਚ ਸ਼ਾਮਲ ਹੋਣਗੇ। ਇਸ ਤੋਂ ਇਲਾਵਾ, ਉਹ ਕਈ ਦੇਸ਼ਾਂ ਦੇ ਨੁਮਾਇੰਦਿਆਂ ਨਾਲ ਬੈਠਕ ਅਤੇ ਵਰਕਿੰਗ ਲੰਚ ਵਿੱਚ ਵੀ ਹਿੱਸਾ ਲੈਣਗੇ। 19 ਫਰਵਰੀ ਨੂੰ ਦੁਪਹਿਰ 3:45 ਵਜੇ ਉਹ ਫਰਾਂਸ ਲਈ ਰਵਾਨਾ ਹੋ ਜਾਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

