ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਗਣਤੰਤਰ ਦਿਵਸ ਪਰੇਡ ਵਿੱਚ ਹਿੱਸਾ ਲੈਣ ਲਈ ਕੱਲ੍ਹ ਪਹੁੰਚਣਗੇ ਜੈਪੁਰ

Rajneet Kaur
2 Min Read

ਨਿਊਜ਼ ਡੈਸਕ: ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਣਤੰਤਰ ਦਿਵਸ ਨੂੰ ਧੂਮਧਾਮ ਨਾਲ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ 26 ਜਨਵਰੀ ਨੂੰ ਗਣਤੰਤਰ ਦਿਵਸ ਪਰੇਡ ਵਿਚ ਹਿੱਸਾ ਲੈਣ ਲਈ 25 ਜਨਵਰੀ ਨੂੰ ਜੈਪੁਰ ਹਵਾਈ ਅੱਡੇ ‘ਤੇ ਪਹੁੰਚਣਗੇ। ਉਸੇ ਦਿਨ ਰਾਸ਼ਟਰਪਤੀ ਮੈਕਰੋਨ ਰਾਜਸਥਾਨ ਦੇ ਆਮੇਰ ਕਿਲੇ, ਜੰਤਰ-ਮੰਤਰ ਅਤੇ ਹਵਾ ਮਹਿਲ ਦਾ ਦੌਰਾ ਕਰਨਗੇ।

ਉਹ ਜੈਪੁਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਰਾਸ਼ਟਰਪਤੀ ਮੈਕਰੋਨ ਦੇਰ ਰਾਤ ਦਿੱਲੀ ਪਹੁੰਚਣਗੇ, ਜਿੱਥੇ ਉਹ 26 ਜਨਵਰੀ ਨੂੰ ਇੰਡੀਆ ਗੇਟ ‘ਤੇ ਹੋਣ ਵਾਲੀ ਗਣਤੰਤਰ ਦਿਵਸ ਪਰੇਡ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਗਣਤੰਤਰ ਦਿਵਸ ਪਰੇਡ ਦੇਖਣ ਤੋਂ ਬਾਅਦ ਉਹ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਰਾਸ਼ਟਰਪਤੀ ਵੱਲੋਂ ‘ਐਟ ਹੋਮ’ ਰਿਸੈਪਸ਼ਨ ਵਿੱਚ ਸ਼ਾਮਿਲ ਹੋਣਗੇ।

ਗਣਤੰਤਰ ਦਿਵਸ ਪ੍ਰੋਗਰਾਮ ਵਿੱਚ, ਪਰੇਡ ਨਾ ਸਿਰਫ਼ ਫੌਜੀ ਸ਼ਕਤੀ ਦਾ ਪ੍ਰਦਰਸ਼ਨ ਕਰਦੀ ਹੈ, ਸਗੋਂ ਦੇਸ਼ ਦੇ ਵੱਖ-ਵੱਖ ਰਾਜਾਂ ਦੀਆਂ ਝਾਕੀਆਂ ਵੀ ਪ੍ਰਦਰਸ਼ਿਤ ਹੁੰਦੀਆਂ ਹਨ।ਇਸ ਪ੍ਰੋਗਰਾਮ ਵਿੱਚ ਦੇਸ਼ ਵਿਦੇਸ਼ ਤੋਂ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਮੁੱਖ ਮਹਿਮਾਨ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੁੰਦੇ ਹਨ। ਇਸ ਵਾਰ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਮੁੱਖ ਮਹਿਮਾਨ ਵਜੋਂ ਭਾਰਤ ਆ ਰਹੇ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment