ਫਰਾਂਸ ਦੇ ਪ੍ਰਧਾਨ ਮੰਤਰੀ ਐਡਵਰਡ ਫਿਲਿਪ ਨੇ ਦਿੱਤਾ ਅਸਤੀਫਾ, ਸਰਕਾਰ ‘ਚ ਵੱਡੇ ਫੇਰਬਦਲ ਦੀ ਸੰਭਾਵਨਾ

TeamGlobalPunjab
2 Min Read

ਪੈਰਿਸ : ਫਰਾਂਸ ਦੇ ਪ੍ਰਧਾਨ ਮੰਤਰੀ ਐਡਵਰਡ ਫਿਲਿਪ ਨੇ ਆਉਣ ਵਾਲੇ ਦਿਨਾਂ ‘ਚ ਸਰਕਾਰ ਵਿਚ ਫੇਰਬਦਲ ਦੀ ਸੰਭਾਵਨਾਵਾਂ ‘ਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ ਦਫਤਰ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਦੇ ਅਸਤੀਫੇ ਦਾ ਐਲਾਨ ਕੀਤਾ। ਜਦੋਂ ਤੱਕ ਮੰਤਰੀ ਮੰਡਲ ਦਾ ਨਾਮ ਸਾਹਮਣੇ ਨਹੀਂ ਆਉਂਦਾ ਤਦ ਤੱਕ ਫਿਲਿਪ ਹੀ ਸਰਕਾਰੀ ਮਾਮਲਿਆਂ ਨੂੰ ਸੰਭਾਲਦੇ ਰਹਿਣਗੇ। ਦੱਸ ਦਈਏ ਕਿ ਫਰਾਂਸ ‘ਚ ਰਾਸ਼ਟਰਪਤੀ ਪ੍ਰਧਾਨ ਮੰਤਰੀ ਦੀ ਚੋਣ ਕਰਦਾ ਹੈ। ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਆਪਣੀ ਕੈਬਨਿਟ ਅਤੇ ਸਰਕਾਰ ਦਾ ਗਠਨ ਕਰਦਾ ਹੈ।

ਕੋਰੋਨਾ ਵਾਇਰਸ ਸੰਕਟ ਨਾਲ ਨਜਿੱਠਣ ਦੇ ਤਰੀਕਿਆਂ ‘ਤੇ ਫਰਾਂਸੀਸੀ ਅਧਿਕਾਰੀਆਂ ਦੇ ਵੱਲੋਂ ਅਲੋਚਨਾ ਦਾ ਸਾਹਮਣਾ ਕਰਨ ਦੇ ਬਾਵਜੂਦ ਐਡਵਰਡ ਫਿਲਿਪ ਦੇ ਰੁਤਬੇ ‘ਚ ਹਾਲ ਹੀ ਦੇ ਹਫ਼ਤਿਆਂ ‘ਚ ਕਾਫੀ ਵਾਧਾ ਦੇਖਿਆ ਗਿਆ ਹੈ। ਪਿਛਲੇ ਕੁੱਝ ਦਿਨਾਂ ਤੋਂ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਰਾਸ਼ਟਰਪਤੀ ਮੈਕਰੌਨ ਮੰਤਰੀ ਮੰਡਲ ‘ਚ ਵੱਡਾ ਫੇਰਬਦਲ ਕਰ ਸਕਦੇ ਹਨ।

ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੌਨ ਆਪਣੇ ਕਾਰਜਕਾਲ ਦੇ ਆਖਰੀ 2 ਸਾਲ ‘ਚ ਕੋਰੋਨਾ ਸੰਕਟ ਨਾਲ ਬੂਰੀ ਤਰ੍ਹਾਂ ਪ੍ਰਭਾਵਿਤ ਦੇਸ਼ ਦੀ ਅਰਥਵਿਵਸਥਾ ਨੂੰ ਮੁੜ ਤੋਂ ਲੀਹ ‘ਤੇ ਲਿਆਉਣ ਦੀਆਂ ਕੋਸ਼ਿਸ਼ਾਂ ‘ਤੇ ਧਿਆਨ ਕੇਂਦ੍ਰਿਤ ਕਰਨਾ ਚਾਹੁੰਦੇ ਹਨ। ਇਹ ਅਜਿਹੇ ਸਮੇਂ ‘ਚ ਕੀਤਾ ਜਾਵੇਗਾ ਜਦੋਂ ਕੁਝ ਦਿਨ ਪਹਿਲਾਂ ਸਥਾਨਕ ਚੋਣਾਂ ‘ਚ ਮੈਕਰੌਨ ਦੀ ਪਾਰਟੀ ਨੂੰ ਫਰਾਂਸ ਦੇ ਵੱਡੇ ਸ਼ਹਿਰਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

Share this Article
Leave a comment